ਜ਼ੀਰਾ, 1 ਮਈ (ਰਜਨੀਸ਼ ਕਥੂਰੀਆ)-ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਮੰਡਲ ਜ਼ੀਰਾ, ਸੀ.ਐਚ.ਬੀ. ਯੂਨੀਅਨ ਮੰਡਲ ਜ਼ੀਰਾ ਅਤੇ ਪੈਨਸ਼ਨ ਯੂਨੀਅਨ ਮੰਡਲ ਜ਼ੀਰਾ ਨੇ ਝੰਡੇ ਦੀ ਰਸਮ ਅਦਾ ਕੀਤੀ¢ ਸ਼ਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਕੋਸਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਬੋਲਦਿਆਂ ਸਰਕਾਰ ਤੋ ਮੰਗ ਕੀਤੀ ਹੈ ਕਿ ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਬਕਾਇਆ, 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਅਤੇ 31.12.2025 ਤੋ ਪਹਿਲਾ ਸੇਵਾਮੁਕਤ ਕਰਮਚਾਰੀਆਂ ਨੂੰ 2.59 ਫੈਕਟਰ ਨਾਲ ਦਿੱਤਾ ਜਾਵੇ ਅਤੇ ਹਾਈਕੋਰਟ ਚੰਡੀਗੜ੍ਹ ਦਾ ਮਿਤੀ 08.04.2026 ਦਾ ਫ਼ੈਸਲਾ ਤੁਰੰਤ ਲਾਗੂ ਕੀਤਾ ਜਾਵੇ | ਉਹਨਾਂ ਕਿਹਾ ਕਿ ਜੇਕਰ ਮੁਲਾਜ਼ਮਾਂ/ਪੈਨਸ਼ਨਰਾਂ ਦੀਆਂ ਮੰਗਾ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸਰਕਾਰ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ¢ ਇਸ ਮੌਕੇ ਅਵਤਾਰ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ ਪ੍ਰਧਾਨ, ਪਰਮਿੰਦਰ ਸਿੰਘ ਚੀਮਾ, ਬਲਜਿੰਦਰ ਸਿੰਘ ਪ੍ਰਧਾਨ, ਜੈ ਸ੍ਰੀ ਦੱਤ ਪ੍ਰਧਾਨ, ਮੁਖ਼ਤਿਆਰ ਸਿੰਘ ਸਰਕਲ ਪ੍ਰਧਾਨ, ਸਾਧੂ ਸਿੰਘ, ਬਖਸ਼ੀਸ਼ ਸਿੰਘ, ਜੁਗਰਾਜ ਕਿੱਟੀ, ਨਛੱਤਰ ਸਿੰਘ ਪ੍ਰਧਾਨ, ਗੁਰਜੰਟ ਸਿੰਘ, ਮੱਖਣ ਸਿੰਘ, ਜਵੈਲ ਸਿੰਘ, ਗੁਰਦੀਪ ਸਿੰਘ, ਅਸ਼ਵਨੀ ਕੁਮਾਰ, ਚਮਕੌਰ ਸਿੰਘ, ਰਣਜੀਤ ਸਿੰਘ, ਸੰਜੇ ਕੁਮਾਰ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਦੇਵ ਸਿੰਘ, ਤਰਸੇਮ ਸਿੰਘ, ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ ਝੱਤਰਾ, ਲਵਪ੍ਰੀਤ ਸਿੰਘ ਆਦਿ ਹਾਜ਼ਰ ਸਨ |