22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਭਾਈ ਅੰਮਿ੍ਤਪਾਲ ਸਿੰਘ ਦੇ ਵਿਰੁੱਧ ਰੰਧਾਵਾ ਦੇ ਬਿਆਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ- ਹਸ਼ਮਤ ਵਾਲਾ

Ad Position 21
No active advertisement
ਅਜੀਤ ਡੈਸਕ 02-05-2026
ਮੱਖੂ, 1 ਮਈ(ਕੁਲਵਿੰਦਰ ਸਿੰਘ ਸੰਧੂ)-ਭਾਈ ਅੰਮਿ੍ਤਪਾਲ ਸਿੰਘ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਤੋਂ ਐਨ.ਐਸ.ਏ ਹਟਾਏ ਜਾਣ 'ਤੇ ਭਾਈ ਅੰਮਿ੍ਤਪਾਲ ਸਿੰਘ ਦੇ ਵਿਰੁੱਧ ਸੁਖਵਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਦੇ ਆਏ ਬਿਆਨ ਨੂੰ ਲੈ ਕੇ ਹਲਕਾ ਜ਼ੀਰਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸਰਪੰਚ ਹਰਜਿੰਦਰ ਸਿੰਘ ਹਸ਼ਮਤ ਵਾਲਾ ਨੇ ਆਪਣੇ ਵਿਚਾਰ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਕਿਹਾ ਕਿ ਸਿੱਖਾਂ ਨੇ ਦੇਸ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਕੁਰਬਾਨੀਆਂ ਕੀਤੀਆਂ ਅਤੇ ਫ਼ੌਜ ਵਿਚ ਸਾਡੇ ਸਿੱਖ ਫ਼ੌਜੀ ਭਰਾ ਸਭ ਤੋਂ ਵੱਧ ਸਾਡੇ ਪੰਜਾਬੀ ਬਹਾਦਰੀ ਨਾਲ ਲੜ ਕੇ ਸ਼ਹੀਦ ਹੋਏ, ਪਰ ਸਾਨੂੰ ਹਮੇਸ਼ਾ ਭਾਰਤ ਦੀਆਂ ਏਜੰਸੀਆਂ ਵਲੋਂ ਦੇਸ ਵਿਰੋਧੀ ਅਤੇ ਦੇਸ ਨੂੰ ਤੋੜਨ ਵਾਲੇ ਦੱਸਿਆ ਗਿਆ | ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਰੰਧਾਵਾ ਕਾਂਗਰਸ ਪਾਰਟੀ ਵਿਚ ਆਪਣੀ ਮਜ਼ਬੂਤ ਦਾਅਵੇਦਾਰੀ ਪੇਸ਼ ਕਰਨ ਲਈ ਜਾਣ ਬੁੱਝ ਕੇ ਭਾਈ ਅੰਮਿ੍ਤਪਾਲ ਸਿੰਘ 'ਤੇ ਨਿਸ਼ਾਨਾ ਸਾਧ ਰਹੇ ਹਨ | ਉਨ੍ਹਾਂ ਕਿਹਾ ਕਿ ਉਹ ਪਹਿਲਾਂ ਕਾਂਗਰਸ ਪਾਰਟੀ 'ਤੇ ਝਾਤੀ ਮਾਰਨ ਜਿਨ੍ਹਾਂ ਨੇ ਸਾਡੇ ਪਵਿੱਤਰ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਕੇ ਸਾਡਾ ਅਕਾਲ ਤਖ਼ਤ ਸਾਹਿਬ ਢਹਿ ਢੇਰੀ ਕਰਕੇ ਸਾਡੇ ਹਜ਼ਾਰਾਂ ਬੇਗੁਨਾਹ ਸਿੱਖਾਂ ਦਾ ਕਤਲੇਆਮ ਕੀਤਾ ਕਿ ਦੇਸ ਭਗਤੀ ਸੀ | ਕਿਹਾ ਕਿ ਸੰਗਤਾਂ ਦਾ ਪਿਆਰ ਹੀ ਸੀ ਕਿ ਜੇਲ੍ਹ ਵਿੱਚ ਬੈਠੇ ਭਾਈ ਅੰਮਿ੍ਤਪਾਲ ਸਿੰਘ ਨੂੰ ਲੱਖਾਂ ਵੋਟਾਂ ਪਾ ਕੇ ਪਾਰਲੀਮੈਂਟ ਸ੍ਰੀ ਖਡੂਰ ਸਾਹਿਬ ਤੋਂ ਜੇਤੂ ਬਣਾਇਆ | ਪਰ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੇ ਨਾਲ ਬੇਗੁਨਾਹ ਸਿੱਖ ਨੌਜਵਾਨਾਂ ਨੂੰ ਵੀ ਜੇਲ੍ਹ ਵਿਚ ਬੰਦ ਕਰ ਦਿੱਤਾ | ਉਨ੍ਹਾਂ ਕਿਹਾ ਕਿ ਕਾਨੂੰਨ ਦੇ ਦਾਇਰੇ ਵਿਚ ਕਿੱਥੇ ਆਉਂਦਾ ਹੈ ਕਿ ਸਿੱਖਾਂ ਨੂੰ ਜਾਣ ਬੁੱਝ ਕੇ ਨਿਸ਼ਾਨਾ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਸਾਡੇ ਦਸਮੇਸ਼ ਪਿਤਾ ਵਲੋਂ ਵਿਸਾਖੀ ਦੇ ਦਿਹਾੜੇ 'ਤੇ ਜੋ ਸਾਨੂੰ ਖੰਡੇ ਦੀ ਪਾਹੁਲ ਬਖ਼ਸ਼ੀ ਹੈ ਕਿ ਅਸੀਂ ਹਮੇਸ਼ਾ ਜ਼ੁਲਮ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਦੇ ਰਹਾਂਗੇ ਕਿ ਸਾਡੀ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ਹੈ ਕਿ ਨਾ ਕਿਸੇ ਨਾਲ ਧੱਕਾ ਕਰਨਾ ਹੈ ਤੇ ਨਾ ਹੀ ਕਿਸੇ ਦਾ ਧੱਕਾ ਸਹਿਣਾ ਹੈ ਅਸੀਂ ਹਮੇਸ਼ਾ ਗੁਰੂ ਦੇ ਮਾਰਗ 'ਤੇ ਚੱਲਦੇ ਹਮੇਸ਼ਾ ਸਰਬੱਤ ਦਾ ਭਲਾ ਮੰਗਦੇ ਰਹਾਂਗੇ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਮਜ਼ਦੂਰ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਕਾਮਿਆਂ ਨੇ ਮਈ ਦਿਵਸ ਮਨਾਇਆ
Ad Position 24