ਮਮਦੋਟ, 2 ਮਈ (ਰਾਜਿੰਦਰ ਸਿੰਘ ਹਾਂਡਾ)-ਕਸਬਾ ਮਮਦੋਟ ਵਿਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਇਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਖ਼ੁਦਕੁਸ਼ੀ ਕਰਨ ਵਾਲੇ ਗੁਰਜੰਟ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਬਸਤੀ ਪਠਾਨਾ ਵਾਲੀ ਵਲੋਂ ਖ਼ੁਦਕੁਸ਼ੀ ਤੋਂ ਪਹਿਲਾਂ ਰਿਕਾਰਡਿੰਗ ਕੀਤੀ ਆਡੀਓ ਵਿਚ ਉਸਨੇ ਨੇ ਕੁਝ ਦੁਕਾਨਦਾਰਾਂ 'ਤੇ ਦੋਸ਼ ਲਗਾਇਆ ਕਿ ਉਹਨਾਂ ਵਲੋਂ ਉਸ ਦੀ ਜਾਇਦਾਦ ਤੇ ਕਬਜ਼ਾ ਕੀਤਾ ਹੋਇਆ ਹੈ ਅਤੇ ਸਰਕਾਰੇ ਦਰਬਾਰੇ ਵੀ ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਜਿਸ ਕਾਰਨ ਉਹ ਖ਼ੁਦਕੁਸ਼ੀ ਕਰ ਰਿਹਾ ਹੈ | ਉੱਧਰ ਖ਼ੁਦਕੁਸ਼ੀ ਦਾ ਪਤਾ ਚੱਲਣ ਤੇ ਥਾਣਾ ਮਮਦੋਟ ਦੇ ਮੁਖੀ ਇੰਸਪੈਕਟਰ ਹਰਿੰਦਰ ਸਿੰਘ ਚਮੇਲੀ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਜਿਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਲਾਹਜ਼ੇ ਲਈ ਭੇਜ ਦਿੱਤਾ ਗਿਆ | ਸੰਖੇਪ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆਂ ਮਿਲੇ ਸਬੂਤਾਂ ਦੇ ਅਧਾਰ 'ਤੇ ਕਾਰਵਾਈ ਜਾਰੀ ਹੈ |