ਮੱਲਾਂਵਾਲਾ, 2 ਮਈ (ਗੁਰਦੇਵ ਸਿੰਘ)- ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੇ ਚੱਲਦਿਆਂ ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਸਾਥੀ ਕਰਮਚਾਰੀਆਂ ਸਮੇਤ ਗਸ਼ਤ 'ਤੇ ਰਵਾਨਾ ਸੀ, ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਨੇੜੇ ਡੇਰਾ ਰਾਧਾ ਸੁਆਮੀ ਤੋਂ ਥੋੜ੍ਹਾ ਅੱਗੇ ਪੁੱਜੀ ਤਾਂ ਇਕ ਨੌਜਵਾਨ ਦਿਖਾਈ ਦਿੱਤਾ | ਜੋ ਪੁਲਿਸ ਨੂੰ ਦੇਖ ਕੇ ਖਿਸਕਣ ਲੱਗਾ, ਜਿਸ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਰਛਪਾਲ ਸਿੰਘ ਵਾਸੀ ਟੈਂਕੀ ਵਾਲਾ ਮੁਹੱਲਾ ਮੱਲਾਂਵਾਲਾ ਵਜੋਂ ਹੋਈ ਹੈ | ਜਿਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ |