09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਵਿਵੇਕਾਨੰਦ ਵਰਲਡ ਸਕੂਲ ਵਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ 'ਡਰੱਗ ਵਿਜੀਲੈਂਟ ਐਮਬੈਸਡਰ' ਪਹਿਲ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 03-05-2026
ਫਿਰੋਜ਼ਪੁਰ, 2 ਮਈ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਟਾਕ ਸ਼ੋਅ ਦਾ ਆਯੋਜਨ ਕਰਕੇ ਇਕ ਅਹਿਮ ਸਮਾਜਿਕ ਮੁੱਦੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਗਿਆ | ਇਸ ਪ੍ਰੋਗਰਾਮ ਦਾ ਕੇਂਦਰੀ ਵਿਸ਼ਾ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲ ਜੋੜ ਕੇ ਬਣਾਈ ਗਈ ਗਲਤ ਧਾਰਨਾ ਨੂੰ ਚੁਨੌਤੀ ਦੇਣਾ ਰਿਹਾ | ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਭੁਪਿੰਦਰ ਸਿੰਘ ਸਿੱਧੂ, ਸੀਨੀਅਰ ਕਪਤਾਨ ਪੁਲਿਸ, ਫਿਰੋਜ਼ਪੁਰ ਦੇ ਸਵਾਗਤ ਨਾਲ ਹੋਈ | ਉਨ੍ਹਾਂ ਨੂੰ ਵਾਈਸ ਪਿ੍ੰਸੀਪਲ ਸ਼ਿਪਰਾ ਨਰੂਲਾ ਅਤੇ ਮਹਿਮਾ ਕਪੂਰ ਵਲੋਂ ਸਨਮਾਨਿਤ ਕੀਤਾ ਗਿਆ | ਆਪਣੇ ਸੰਬੋਧਨ ਦੌਰਾਨ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨਾਲ ਖੁੱਲ੍ਹੀ ਚਰਚਾ ਕਰਦਿਆਂ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਅਤੇ ਉਨ੍ਹਾਂ ਤੋਂ ਦੂਰ ਰਹਿਣ ਲਈ ਵਿਹਾਰਿਕ ਸਲਾਹਾਂ ਦਿੱਤੀਆਂ | ਇਸ ਮੌਕੇ 'ਤੇ ਸਕੂਲ ਦੇ ਪੈਟਰਨ ਸਮੀਰ ਮਿੱਤਲ ਅਤੇ ਚੇਅਰਮੈਨ ਡਾ. ਗੌਰਵ ਸਾਗਰ ਭਾਸਕਰ ਸਮੇਤ ਕਈ ਪ੍ਰਮੁੱਖ ਹਸਤੀਆਂ ਦੀ ਹਾਜ਼ਰੀ ਵੀ ਰਹੀਆਂ | ਇਕ ਵਿਲੱਖਣ ਕਦਮ ਤਹਿਤ ਸਕੂਲ ਨੇ 'ਡਰੱਗ ਵਿਜੀਲੈਂਟ ਐੱਮਬੈਸਡਰ' ਯੋਜਨਾ ਦੀ ਸ਼ੁਰੂਆਤ ਕੀਤੀ | ਜਿਸ ਅਧੀਨ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਚੁਣੇ ਹੋਏ ਵਿਦਿਆਰਥੀਆਂ ਨੂੰ ਜਾਗਰੂਕਤਾ ਫੈਲਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ | ਇਹ ਐੱਮਬੈਸਡਰ ਆਪਣੇ ਸਾਥੀਆਂ ਅਤੇ ਸਮਾਜ ਵਿਚ ਨਸ਼ਾ ਵਿਰੋਧੀ ਸੰਦੇਸ਼ ਨੂੰ ਮਜ਼ਬੂਤ ਕਰਨਗੇ | ਸਕੂਲ ਡਾਇਰੈਕਟਰ ਡਾ. ਐਸ.ਐਨ. ਰੁਦਰਾ ਨੇ ਕਿਹਾ ਕਿ ਨਸ਼ਿਆਂ ਨਾਲ ਲੜਾਈ ਸਿਰਫ਼ ਰੋਕਥਾਮ ਤੱਕ ਸੀਮਿਤ ਨਹੀਂ, ਸਗੋਂ ਸਕਾਰਾਤਮਿਕ ਸੋਚ ਨੂੰ ਵਧਾਉਣ ਨਾਲ ਹੀ ਸੰਭਵ ਹੈ | ਪ੍ਰੋਗਰਾਮ ਦਾ ਸਮਾਪਨ ਨਸ਼ਾ-ਮੁਕਤ ਪੰਜਾਬ ਦੇ ਸਾਂਝੇ ਸੰਕਲਪ ਨਾਲ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਆਈ.ਐੱਸ.ਸੀ. ਅਤੇ ਆਈ.ਸੀ.ਐੱਸ.ਈ. ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ... ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਲੋਕਾਂ ਨੂੰ ਦਿੱਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ
Ad Position 24