10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਐੱਸ.ਬੀ.ਐੱਸ. ਕਾਲਜ ਆਫ਼ ਨਰਸਿੰਗ ਵਿਖੇ ਮਨਾਇਆ ਵਿਸ਼ਵ ਮਜ਼ਦੂਰ ਦਿਵਸ

Ad Position 21
No active advertisement
ਮਜ਼ਦੂਰ ਦਿਵਸ ਮੌਕੇ ਐੱਸ.ਬੀ.ਐੱਸ ਕਾਲਜ ਆਫ਼ ਨਰਸਿੰਗ ਵਿਖੇ ਮਜ਼ਦੂਰਾਂ ਤੇ ਸਹਾਇਕ ਕਰਮਚਾਰੀਆਂ ਨੂੰ ਸਨਮਾਨਿਤ ਕਰਦੇ ਚੇਅਰਮੈਨ ਧਰਮਪਾਲ ਬਾਂਸਲ ਅਤੇ ਹੋਰ | ਅਜੀਤ ਤਸਵੀਰ <br/> 03-05-2026
ਫ਼ਿਰੋਜ਼ਪੁਰ, 2 ਮਈ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ, ਫਿਰੋਜ਼ਪੁਰ ਵਿਚ ਮਜ਼ਦੂਰ ਦਿਵਸ ਬੜੇ ਹੀ ਉਤਸ਼ਾਹ ਅਤੇ ਸਨਮਾਨ ਨਾਲ ਮਨਾਇਆ ਗਿਆ | ਧਰਮਪਾਲ ਬਾਂਸਲ ਸੰਸਥਾਪਕ ਭਗਤੀ ਭਜਨ ਗਰੁੱਪ, ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜਪੁਰ ਅਤੇ ਹਾਰਮਨੀ ਵਨਿਅਮ, ਹਾਰਮਨੀ ਆਯੁਰਵੈਦਿਕ ਕਾਲਜ ਨੇ ਸਾਰੇ ਮਜ਼ਦੂਰਾਂ ਨੂੰ ਇਸ ਦਿਨ ਵਧਾਈ ਦਿੱਤੀ | ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਇਸ ਦਿਨ ਨੂੰ ਯਾਦਗਾਰ ਬਣਾਇਆ | ਸਮਾਗਮ ਦੀ ਸ਼ੁਰੂਆਤ ਕਾਲਜ ਕੈਂਪਸ ਵਿਚ ਮਜ਼ਦੂਰਾਂ ਦੇ ਸਨਮਾਨ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਨਾਲ ਹੋਈ | ਵਿਦਿਆਰਥੀਆਂ ਵਲੋਂ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਭਾਸ਼ਣ, ਕਵਿਤਾਵਾਂ ਅਤੇ ਨਾਟਕ ਪੇਸ਼ ਕੀਤੇ ਗਏ | ਧਰਮਪਾਲ ਬਾਂਸਲ ਨੇ ਆਪਣੇ ਸੰਬੋਧਨ ਵਿਚ ਮਜ਼ਦੂਰਾਂ ਦੀ ਸਮਾਜ ਵਿਚ ਮਹੱਤਵਪੂਰਨ ਭੂਮਿਕਾ ਨੂੰ ਰੌਸ਼ਨ ਕੀਤਾ ਅਤੇ ਕਿਹਾ ਕਿ ਮਜ਼ਦੂਰ ਕਿਸੇ ਵੀ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਮਜ਼ਦੂਰਾਂ ਦੀ ਇੱਜ਼ਤ ਕਰਨ ਅਤੇ ਉਨ੍ਹਾਂ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਉਠਾਉਣ | ਇਸ ਮੌਕੇ ਕਾਲਜ ਦੇ ਸਹਾਇਕ ਕਰਮਚਾਰੀਆਂ ਅਤੇ ਮਜ਼ਦੂਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਵਿਦਿਆਰਥੀਆਂ ਨੇ ਮਜ਼ਦੂਰਾਂ ਨਾਲ ਮਿਲ ਕੇ ਕਾਲਜ ਕੈਂਪਸ ਦੀ ਸਫ਼ਾਈ ਕਰਕੇ Tਕਿਰਤ ਦੀ ਇੱਜ਼ਤUਦਾ ਸੰਦੇਸ਼ ਦਿੱਤਾ | ਸਮਾਗਮ ਦੇ ਅੰਤ ਵਿਚ ਸਭ ਨੇ ਮਜ਼ਦੂਰ ਵਰਗ ਦੇ ਸਨਮਾਨ ਅਤੇ ਸਮਾਜਿਕ ਬਰਾਬਰੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ | ਇਸ ਮੌਕੇ ਸੋਨੂੰ, ਅਨਿਲ ਕੁਮਾਰ, ਅਮਰਜੀਤ ਕੌਰ, ਰਾਜਵਿੰਦਰ ਕੌਰ, ਦੀਪੂ, ਰਾਜਵਿੰਦਰ ਕੌਰ, ਕਿਰਨਾ, ਪਰਵੀਨ, ਮਨਜਿੰਦਰ, ਵਿਪਨ ਕੁਮਾਰ, ਅਜੈ, ਬਿਲੂ, ਹੰਸਰਾਜ, ਸੁਰਜੀਤ, ਮੇਜਰ ਸਿੰਘ, ਕਰਨ, ਸੰਦੀਪ ਸਿੰਘ, ਸੁਖਾ ਆਦਿ ਮਜ਼ਦੂਰ ਸ਼ਾਮਿਲ ਰਹੇ |
Ad Position 22
No active advertisement
ਪਿਛਲੀ ਖ਼ਬਰ ''ਮਾਈ ਭਾਰਤ ਕੁਇਜ਼'' ਲਾਂਚ ਅਤੇ ਸਿਖਲਾਈ ਪ੍ਰੋਗਰਾਮ ਸੰਸਦ ਮੈਂਬਰ ਨਵੀਨ ਜਿੰਦਲ ਦੀ ਪਹਿਲਕਦਮੀ 'ਤੇ ਸਫਲਤਾਪੂਰਵਕ ਸਮਾਪਤ... ਅਗਲੀ ਖ਼ਬਰ ਮੁਨੀਸ਼ ਕੁਮਾਰ ਬੱਬਲ ਸ਼ਰਮਾ ਜ਼ਿਲ੍ਹਾ ਜਨਰਲ ਸੈਕਟਰੀ ਨਿਯੁਕਤ
Ad Position 24