10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗਹਿਣੇ ਅਤੇ ਨਗਦੀ ਚੋਰੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 03-05-2026
ਜਲਾਲਾਬਾਦ, 2 ਮਈ (ਕਰਨ ਚੁਚਰਾ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਵਾਲੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਹਰਕੇਸ਼ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਦਸਮੇਸ਼ ਨਗਰੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਦਿਲਬਾਗ ਸ਼ਰਮਾ, ਰਾਣੀ ਦੇਵੀ ਪਤਨੀ ਦਿਲਬਾਗ ਸ਼ਰਮਾ, ਉਮਇੰਦਰ ਪੁੱਤਰ ਦਿਲਬਾਗ ਸ਼ਰਮਾ ਅਤੇ ਅੰਬਿਕਾ ਸ਼ਰਮਾ ਪੁੱਤਰੀ ਦਿਲਬਾਗ ਸ਼ਰਮਾ ਵਾਸੀ ਗੰਗਾਨਗਰ ਨੇ ਆਪਸੀ ਮਿਲੀਭੁਗਤ ਕਰਕੇ ਸ਼ਿਕਾਇਤਕਰਤਾ ਅਤੇ ਉਸ ਦੇ ਪਰਿਵਾਰ ਨੂੰ ਵਿਸ਼ਵਾਸ ਵਿਚ ਲਿਆ | ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਸੋਨੇ ਦੇ ਗਹਿਣੇ ਸੁਨਿਆਰੇ ਨੂੰ ਦਿਖਾਉਣ ਦੇ ਬਹਾਨੇ ਲੈ ਗਏ ਅਤੇ ਲੜਕੀ ਅੰਬਿਕਾ ਸ਼ਰਮਾ ਵਲੋਂ ਆਪਣੇ ਪੇਕੇ ਜਾਣ ਸਮੇਂ ਘਰ ਵਿਚੋਂ ਸੋਨੇ-ਚਾਂਦੀ ਦੇ ਗਹਿਣੇ ਅਤੇ 20 ਹਜ਼ਾਰ ਦੀ ਨਕਦੀ ਚੋਰੀ ਕਰਕੇ ਲੈ ਗਈ | ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਫ਼ਾਜ਼ਿਲਕਾ ਵਲੋਂ ਜਾਂਚ ਉਪਰੰਤ ਮਿਲੀ ਮਨਜ਼ੂਰੀ ਤੋਂ ਬਾਅਦ ਥਾਣਾ ਸਿਟੀ ਜਲਾਲਾਬਾਦ ਵਿਖੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਵਲੋਂ 'ਫਾਰਮਰਜ਼ ਫਰਸਟ ਪ੍ਰਾਈਵੇਟ ਲਿਮਟਿਡ' ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਸੇਂਟ ਮੈਰਿਜ ਹਾਈ ਸਕੂਲ ਮੱਖੂ ਦੀ ਵਾਲੀਬਾਲ ਟੀਮ ਦਾ ਸ਼ਾਨਦਾਰ ਰਿਹਾ ਪ੍ਰਦਰਸ਼ਨ
Ad Position 24