10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਰੇਡੀਐਂਟ ਪਬਲਿਕ ਸਕੂਲ ਵਿਖੇ ਮਜ਼ਦੂਰ ਦਿਵਸ ਮੌਕੇ ਵਿਸ਼ੇਸ਼ ਸਮਾਰੋਹ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 03-05-2026
ਮੰਡੀ ਅਰਨੀਵਾਲਾ, 2 ਮਈ (ਨਿਸ਼ਾਨ ਸਿੰਘ ਮੋਹਲ਼ਾ)-ਅੰਤਰਰਾਸ਼ਟਰੀ ਮਜ਼ਦੂਰ ਦਿਵਸ ਦੇ ਮੌਕੇ 'ਤੇ ਰੇਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂਆਣਾ ਬੋਦਲਾ ਵਿਚ ਇਕ ਵਿਸ਼ੇਸ਼ ਅਤੇ ਪੇ੍ਰਰਨਾਦਾਇਕ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਮੌਕੇ 'ਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਾਰੇ ਸਹਾਇਕ ਕਰਮਚਾਰੀਆਂ ਨੂੰ ਨਵੀਆਂ ਵਰਦੀਆਂ ਵੰਡੀਆਂ ਗਈਆਂ ਅਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਸਕੂਲ ਦੇ ਐਗਜ਼ੀਕਿਊਟਿਵ ਡਾਇਰੈਕਟਰ ਡਾ.ਪੰਕਜ ਧਮੀਜਾ ਨੇ ਵੀ ਆਪਣੇ ਸੰਬੋਧਨ ਵਿਚ ਮਜ਼ਦੂਰ ਦਿਵਸ ਦੀ ਮਹੱਤਤਾ 'ਤੇ ਰੌਸ਼ਨੀ ਪਾਈ | ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਸਾਨੂੰ ਇਹ ਸਿਖਾਉਂਦਾ ਹੈ ਕਿ ਕਿਸੇ ਵੀ ਸੰਸਥਾ ਦੀ ਸਫਲਤਾ ਪਿੱਛੇ ਟੀਮ ਵਰਕ ਅਤੇ ਹਰ ਇਕ ਵਿਅਕਤੀ ਦੀ ਲਗਨ ਹੁੰਦੀ ਹੈ | ਸਾਡੇ ਸਕੂਲ ਦੇ ਸਹਾਇਕ ਸਟਾਫ਼ ਨੇ ਹਮੇਸ਼ਾ ਆਪਣੀ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਾਲ ਨਿਭਾਇਆ ਹੈ ਅਤੇ ਸਕੂਲ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਈ ਹੈ | ਇਸ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਨੀਤੀ ਸਿੰਘ ਨੇ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਹਰ ਇਕ ਕਰਮਚਾਰੀ ਦੀ ਮਿਹਨਤ ਅਤੇ ਇਮਾਨਦਾਰੀ ਨਾਲ ਕੀਤੀ ਗਈ ਸੇਵਾ ਸਮਾਜ ਦੀ ਤਰੱਕੀ ਦਾ ਆਧਾਰ ਹੁੰਦੀ ਹੈ | ਸਾਡੇ ਸਕੂਲ ਦੇ ਸਹਾਇਕ ਸਟਾਫ਼ ਦੀ ਦਿਨ-ਰਾਤ ਦੀ ਮਿਹਨਤ ਨਾਲ ਹੀ ਸਕੂਲ ਦਾ ਮਾਹੌਲ ਸੁਚੱਜਾ ਅਤੇ ਸੁਖਦ ਬਣਿਆ ਰਹਿੰਦਾ ਹੈ | ਅਸੀਂ ਉਨ੍ਹਾਂ ਦੇ ਇਸ ਯੋਗਦਾਨ ਲਈ ਦਿਲੋਂ ਆਭਾਰੀ ਹਾਂ ਅਤੇ ਉਨ੍ਹਾਂ ਦੀ ਭਲਾਈ ਲਈ ਹਮੇਸ਼ਾ ਰਿਣੀ ਰਹਾਂਗੇ | ਉਨ੍ਹਾਂ ਨੇ ਅੱਗੇ ਕਿਹਾ ਕਿ ਸਕੂਲ ਸਿਰਫ਼ ਪੜ੍ਹਾਈ ਦਾ ਕੇਂਦਰ ਨਹੀਂ, ਸਗੋਂ ਇਹ ਇਕ ਪਰਿਵਾਰ ਵਾਂਗ ਹੈ ਜਿੱਥੇ ਹਰ ਮੈਂਬਰ ਦੀ ਇੱਜ਼ਤ ਅਤੇ ਕਦਰ ਕੀਤੀ ਜਾਂਦੀ ਹੈ | ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਵਲੋਂ ਸਾਰੇ ਸਹਾਇਕ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | ਇਸ ਤਰ੍ਹਾਂ ਮਜ਼ਦੂਰ ਦਿਵਸ ਦੇ ਮੌਕੇ 'ਤੇ ਆਯੋਜਿਤ ਇਹ ਸਮਾਗਮ ਸਫਲਤਾਪੂਰਵਕ ਸੰਪੰਨ ਹੋਇਆ ਅਤੇ ਸਭ ਦੇ ਦਿਲਾਂ ਵਿਚ ਇਕ ਸਕਾਰਾਤਮਿਕ ਛਾਪ ਛੱਡ ਗਿਆ |
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰ ਦਿਵਸ ਮੌਕੇ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਚ ਸਨਸ਼ਾਈਨ ਸਟਾਫ ਦਾ ਸਨਮਾਨ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਵਿਦਿਆਰਥੀਆਂ ਵਲੋਂ 'ਫਾਰਮਰਜ਼ ਫਰਸਟ ਪ੍ਰਾਈਵੇਟ ਲਿਮਟਿਡ' ਦਾ ਵਿੱਦਿਅਕ ਦੌਰਾ
Ad Position 24