10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਤਾਲਮੇਲ ਕਮੇਟੀ ਪੈਰਾਂ ਮੈਡੀਕਲ ਅਤੇ ਸਿਹਤ ਕਰਮਚਾਰੀ ਜਥੇਬੰਦੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-05-2026
ਫ਼ਿਰੋਜ਼ਪੁਰ, 2 ਮਈ (ਕੁਲਬੀਰ ਸਿੰਘ ਸੋਢੀ)-ਸਿਹਤ ਵਿਭਾਗ ਦੀ ਤਾਲਮੇਲ ਕਮੇਟੀ ਪੈਰਾਂ ਮੈਡੀਕਲ ਅਤੇ ਸਿਹਤ ਕਰਮਚਾਰੀ ਜਥੇਬੰਦੀ ਦੀ ਅਹਿਮ ਮੀਟਿੰਗ ਰਮਨ ਅੱਤਰੀ ਦੀ ਅਗਵਾਈ ਹੇਠ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਕੀਤੀ ਗਈ | ਜਿਸ ਵਿਚ ਬਲਾਕਾਂ ਤੋਂ ਵੱਡੀ ਸੰਖਿਆ 'ਚ ਸਾਥੀਆਂ ਸ਼ਮੂਲੀਅਤ ਕੀਤੀ | ਜਥੇਬੰਦੀ ਆਗੂ ਰਮਨ ਅੱਤਰੀ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਸਬੰਧੀ 26 ਫਰਵਰੀ 2026 ਨੂੰ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ, ਪਰ ਅੱਜ ਤੱਕ ਇਨ੍ਹਾਂ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ | ਆਗੂਆਂ ਵਲੋਂ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਜਿੰਨਾ ਚਿਰ ਇਹ ਡਿਊਟੀਆਂ ਕੱਟੀਆਂ ਨਹੀਂ ਜਾਂਦੀਆਂ, ਉਸ ਸਮੇਂ ਤੱਕ ਐੱਨ.ਵੀ.ਬੀ.ਡੀ.ਸੀ.ਪੀ ਰਿਪੋਰਟਾਂ ਦਾ ਬਾਈਕਾਟ ਕੀਤਾ ਜਾਵੇਗਾ | ਆਗੂਆਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਇਹ ਡਿਊਟੀਆਂ ਪੰਜਾਬ ਭਰ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਛੱਡ ਕੇ ਕਿਤੇ ਵੀ ਨਹੀਂ ਲੱਗੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਉਕਤ ਮੰਗਾਂ ਦਾ ਨਿਪਟਾਰਾ ਜਲਦ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ 8 ਮਈ 2026 ਨੂੰ ਸਿਵਲ ਸਰਜਨ ਫ਼ਿਰੋਜ਼ਪੁਰ ਵਿਰੁੱਧ ਰੋਸ ਰੈਲੀ ਕਰੇਗੀ | ਇਸ ਮੌਕੇ ਰਾਜ ਕੁਮਾਰ ਕੁੱਕੜ, ਰਾਕੇਸ਼ ਗਿੱਲ, ਸੁਤੰਤਰ ਸਿੰਘ, ਪੁਨੀਤ ਮਹਿਤਾ, ਰਵਿੰਦਰ ਕੁਮਾਰ, ਰਾਕੇਸ਼ ਕੰਬੋਜ, ਪਿੰਕੀ ਗਿੱਲ,ਵੀਰ ਪਾਲ ਕੌਰ, ਬੰਦਨਾ, ਮਨਦੀਪ ਕੌਰ, ਅਰੁਣ ਕੁਮਾਰ, ਰਾਧੇ ਸ਼ਾਮ, ਅਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਸੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਉੱਤਰ ਰੇਲਵੇ ਦੇ ਫ਼ਿਰੋਜ਼ਪੁਰ ਮੰਡਲ ਦਫ਼ਤਰ ਵਿਖੇ ਹਿੰਦੀ ਵਰਕਸ਼ਾਪ
Ad Position 24