10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੰਤੁਲਿਤ ਖਾਦ ਦੀ ਵਰਤੋਂ ਬਾਰੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 03-05-2026
ਫ਼ਾਜ਼ਿਲਕਾ, 2 ਮਈ (ਦਵਿੰਦਰ ਪਾਲ ਸਿੰਘ)-ਸਾਉਣੀ 2026 ਮੁਹਿੰਮ ਦੇ ਤਹਿਤ ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ ਵਲੋਂ ਪਿੰਡ ਕਾਲਾ ਟਿੱਬਾ ਵਿਖੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ | ਪ੍ਰੋਗਰਾਮ ਦੌਰਾਨ ਡਾ.ਰੁਪਿੰਦਰ ਕੌਰ ਅਤੇ ਕੇ.ਵੀ.ਕੇ.ਦੀ ਮਾਹਿਰ ਟੀਮ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ | ਉਨ੍ਹਾਂ ਨੇ ਫ਼ਸਲਾਂ ਵਿਚ ਖਾਦਾਂ ਦੀ ਸਹੀ ਮਾਤਰਾ, ਵਰਤੋਂ ਦਾ ਸਮਾਂ ਅਤੇ ਸਹੀ ਢੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਡਾ. ਰੁਪਿੰਦਰ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਅੰਨ੍ਹੇਵਾਹ ਰਸਾਇਣਿਕ ਖਾਦਾਂ ਪਾਉਣ ਦੀ ਬਜਾਏ ਮਿੱਟੀ ਪਰਖ ਦੀ ਰਿਪੋਰਟ ਦੇ ਆਧਾਰ 'ਤੇ ਹੀ ਖਾਦਾਂ ਦੀ ਵਰਤੋਂ ਕਰਨ | ਮਾਹਿਰਾਂ ਨੇ ਦੱਸਿਆ ਕਿ ਰਸਾਇਣਿਕ ਖਾਦਾਂ ਦੀ ਵੱਧ ਵਰਤੋਂ ਨਾ ਸਿਰਫ਼ ਖੇਤੀ ਖ਼ਰਚੇ ਵਧਾਉਂਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਨ ਨੂੰ ਵੀ ਨੁਕਸਾਨ ਪਹੁੰਚਾਉਂਦੀ ਹੈ | ਕਿਸਾਨਾਂ ਨੂੰ ਜੈਵਿਕ ਅਤੇ ਰਸਾਇਣਿਕ ਖਾਦਾਂ ਦਾ ਸੰਤੁਲਨ ਬਣਾ ਕੇ ਚੱਲਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਮਾਹਿਰਾਂ ਨੇ ਕਿਸਾਨਾਂ ਵਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਅਤੇ ਉਨ੍ਹਾਂ ਦੀਆਂ ਖੇਤੀਬਾੜੀ ਸਬੰਧੀ ਮੁਸ਼ਕਲਾਂ ਦਾ ਹੱਲ ਦੱਸਿਆ | ਪ੍ਰੋਗਰਾਮ ਵਿਚ ਇਲਾਕੇ ਦੇ 37 ਦੇ ਕਰੀਬ ਮਰਦ ਅਤੇ ਅÏਰਤ ਕਿਸਾਨਾਂ ਨੇ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ 'ਚ ਅਧਿਆਪਕਾਂ ਨੇ ਵਿਦਿਆਰਥੀ ਦੇ ਦਾਖ਼ਲੇ ਤੋਂ ਕੀਤਾ ਇਨਕਾਰ ਅਗਲੀ ਖ਼ਬਰ ਕਣਕ ਦੇ ਨਾੜ ਨੂੰ ਲਗਾਈ ਅੱਗ ਨਾਲ ਦਰੱਖ਼ਤ ਸੜ ਕੇ ਸੜਕ 'ਤੇ ਡਿੱਗਿਆ, ਆਵਾਜਾਈ ਪ੍ਰਭਾਵਿਤ
Ad Position 24