ਜ਼ੀਰਾ, 3 ਮਈ (ਰਜਨੀਸ਼ ਕਥੂਰੀਆ)- ਸੀ.ਆਈ.ਏ ਸਟਾਫ ਜ਼ੀਰਾ ਨੇ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ 2 ਦੋਸ਼ੀਆਂ ਨੂੰ 210 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ.ਸਟਾਫ ਜ਼ੀਰਾ ਦੀ ਟੀਮ ਵਲੋਂ ਸੀ.ਆਈ.ਏ.ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ 'ਚ ਸਹਾਇਕ ਥਾਣੇਦਾਰ ਬੋਹੜ ਸਿੰਘ ਸਾਥੀ ਕਰਮਚਾਰੀਆਂ ਸਮੇਤ ਥਾਣਾ ਮਖੂ ਦੀ ਹਦੂਦ 'ਚ ਮੁਖ਼ਬਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵਿਸ਼ਵਜੀਤ ਸਿੰਘ ਪੁੱਤਰ ਅਨੋਖ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਫੇਸ-99 ਗੋਇੰਦਵਾਲ ਸਾਹਿਬ, ਥਾਣਾ ਗੋਇੰਦਵਾਲ ਸਾਹਿਬ, ਜ਼ਿਲ੍ਹਾ ਤਰਨਤਾਰਨ ਅਤੇ ਇੰਦਰਵੀਰ ਸਿੰਘ ਪੁੱਤਰ ਰਾਜਬੀਰ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਖਾਣ ਸ਼ਾਬੜੀ, ਥਾਣਾ ਗੋਇੰਦਵਾਲ ਸਾਹਿਬ, ਜ਼ਿਲ੍ਹਾ ਤਰਨਤਾਰਨ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 210 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸ ਬਰਾਮਦਗੀ ਦੇ ਆਧਾਰ 'ਤੇ ਥਾਣਾ ਮੱਖੂ ਵਿਚ ਮੁਕੱਦਮਾ ਨੰਬਰ 92 ਅਧੀਨ ਧਾਰਾ 21/61/85 ਐਨ.ਡੀ.ਪੀ.ਐਸ.ਐਕਟ ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ | ਇਸ ਮੌਕੇ 'ਤੇ ਹੈੱਡ ਕਾਂਸਟੇਬਲ ਸਿਮਰਨਜੀਤ ਸਿੰਘ ਅਤੇ ਰਸ਼ਪਾਲ ਸਿੰਘ ਵੀ ਹਾਜ਼ਰ ਸਨ |