ਅਬੋਹਰ, 3 ਮਈ (ਵਿਵੇਕ ਹੂੜੀਆ)-ਅਬੋਹਰ ਪੁਲਿਸ ਨੇ ਮਕਾਨ ਹੜੱਪਣ ਦੀ ਕੋਸ਼ਿਸ਼ ਅਤੇ ਧਮਕੀਆਂ ਦੇਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਇਹ ਕਾਰਵਾਈ ਅਰਸ਼ਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਗਲੀ ਨੰਬਰ 2 ਨਿਊ ਸੂਰਜ ਨਗਰੀ ਅਬੋਹਰ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਨੇ 19 ਫਰਵਰੀ 2026 ਨੂੰ ਐੱਸ.ਪੀ.ਨੂੰ ਇਕ ਦਰਖਾਸਤ ਦਿੱਤੀ ਸੀ, ਜਿਸ ਵਿਚ ਉਸ ਨੇ ਦੋਸ਼ ਲਾਇਆ ਸੀ ਕਿ ਕੁੱਝ ਵਿਅਕਤੀ ਉਸ ਦੇ ਮਕਾਨ ਦੀ ਮਾਲਕੀ ਨੂੰ ਨਜਾਇਜ਼ ਤੌਰ 'ਤੇ ਹੜੱਪਣ ਦੀ ਕੋਸ਼ਿਸ਼ ਕਰ ਰਹੇ ਹਨ | ਇਸ ਸ਼ਿਕਾਇਤ ਦੀ ਪੜਤਾਲ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਕੀਤੀ ਗਈ ਅਤੇ ਕਾਨੂੰਨੀ ਰਾਏ ਹਾਸਲ ਕਰਨ ਤੋਂ ਬਾਅਦ ਉੱਚ ਅਧਿਕਾਰੀਆਂ ਦੀ ਮਨਜ਼ੂਰੀ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ | ਜਿਸ ਤੋਂ ਬਾਅਦ ਪੁਲਿਸ ਨੇ ਗੁਰਲਾਲ ਸਿੰਘ ਪੁੱਤਰ ਜਗਦੀਸ਼ ਸਿੰਘ, ਪ੍ਰਤਾਪ ਸਿੰਘ ਪੁੱਤਰ ਸੁੱਚਾ ਸਿੰਘ ਅਤੇ ਜਗਦੀਸ਼ ਸਿੰਘ ਪੁੱਤਰ ਪ੍ਰਤਾਪ ਸਿੰਘ ਸਾਰੇ ਵਾਸੀਆਨ ਬਹਾਵਲਵਾਸੀ ਵਿਰੁੱਧ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |