27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 04-05-2026
ਅਬੋਹਰ, 3 ਮਈ (ਵਿਵੇਕ ਹੂੜੀਆ)-ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਅਬੋਹਰ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਜੂਸ ਫ਼ੈਕਟਰੀ ਪੱਕਾ ਸੀਡ ਫਾਰਮ ਰੋਡ ਵੱਲ ਜਾ ਰਹੇ ਸਨ | ਇਸ ਦੌਰਾਨ ਸਾਹਮਣੇ ਤੋਂ ਆ ਰਿਹਾ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿਚ ਫੜਿਆ ਇਕ ਮੋਮੀ ਲਿਫ਼ਾਫ਼ਾ ਉੱਥੇ ਹੀ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ | ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਨੌਜਵਾਨ ਨੂੰ ਕਾਬੂ ਕਰ ਲਿਆ | ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਫੜੇ ਗਏ ਮੁਲਜ਼ਮ ਦੀ ਪਛਾਣ ਸੁਲਤਾਨ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਸਰਾਭਾ ਨਗਰ ਅਬੋਹਰ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮਜ਼੍ਹਬੀ ਸਿੱਖ ਭਾਈਚਾਰੇ ਦੇ ਹੱਕਾਂ ਲਈ ਰੰਘਰੇਟਾ ਪਾਰਲੀਮੈਂਟ ਪੰਜਾਬ ਦੀ ਅਹਿਮ ਮੀਟਿੰਗ ਸਮਾਪਤ ਅਗਲੀ ਖ਼ਬਰ ਮਕਾਨ ਹੜੱਪਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24