27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮਜ਼੍ਹਬੀ ਸਿੱਖ ਭਾਈਚਾਰੇ ਦੇ ਹੱਕਾਂ ਲਈ ਰੰਘਰੇਟਾ ਪਾਰਲੀਮੈਂਟ ਪੰਜਾਬ ਦੀ ਅਹਿਮ ਮੀਟਿੰਗ ਸਮਾਪਤ

Ad Position 21
No active advertisement
ਅਜੀਤ ਡੈਸਕ 04-05-2026
ਅਬੋਹਰ, 3 ਮਈ (ਵਿਵੇਕ ਹੂੜੀਆ)-ਮਜ਼੍ਹਬੀ ਸਿੱਖ ਭਾਈਚਾਰੇ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਕ ਹੱਕਾਂ ਦੀ ਰਾਖੀ ਲਈ ਸਰਗਰਮ ਜਥੇਬੰਦੀ 'ਰੰਘਰੇਟਾ ਪਾਰਲੀਮੈਂਟ ਪੰਜਾਬ' ਦੀ ਇਕ ਵਿਸ਼ੇਸ਼ ਮੀਟਿੰਗ ਅਬੋਹਰ ਦੇ ਗੁਰਦੁਆਰਾ ਨਾਨਕਸਰ ਟੋਭਾ ਵਿਖੇ ਹੋਈ | ਇਸ ਮੀਟਿੰਗ ਵਿਚ ਭਾਈਚਾਰੇ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਰਾਜਨੀਤਕ ਹਿੱਸੇਦਾਰੀ ਦੀ ਘਾਟ 'ਤੇ ਗੰਭੀਰ ਚਰਚਾ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਪਰਗਟ ਸਿੰਘ ਰਾਜੇਆਣਾ ਨੇ ਕਿਹਾ ਕਿ ਮਜ਼੍ਹਬੀ ਸਿੱਖ ਸਮਾਜ ਦੂਜੀਆਂ ਕੌਮਾਂ ਨਾਲੋਂ ਹਰ ਖੇਤਰ ਵਿਚ ਪਛੜ ਗਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਰਵਾਇਤੀ ਪਾਰਟੀਆਂ ਵਲੋਂ ਇਸ ਵੱਡੇ ਵੋਟ ਬੈਂਕ ਨੂੰ ਅਣਗੌਲਿਆ ਕਰਕੇ ਉਨ੍ਹਾਂ ਦੀ ਬਣਦੀ 12 ਪ੍ਰਤੀਸ਼ਤ ਰਾਜਨੀਤਕ ਰਾਖਵਾਂਕਰਨ (ਰਿਜ਼ਰਵੇਸ਼ਨ) ਨਹੀਂ ਦਿੱਤੀ ਜਾ ਰਹੀ | ਉਨ੍ਹਾਂ ਐਲਾਨ ਕੀਤਾ ਕਿ 'ਮਿਸ਼ਨ 2027' ਤਹਿਤ ਹੁਣ ਇਹ ਭਾਈਚਾਰਾ ਪੰਜਾਬ ਦੀਆਂ ਵੱਖ-ਵੱਖ ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰੇਗਾ | ਸੀਨੀਅਰ ਮੀਤ ਪ੍ਰਧਾਨ ਡਾ.ਕੁਲਦੀਪ ਸਿੰਘ ਰੰਘਰੇਟਾ ਅਤੇ ਕੋਰ ਕਮੇਟੀ ਮੈਂਬਰ ਡਾ.ਗੁਰਭੇਜ ਸਿੰਘ ਮੱਟੂ ਨੇ ਕਿਹਾ ਕਿ ਜਥੇਬੰਦੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਫ਼ਾਜ਼ਿਲਕਾ ਜ਼ਿਲ੍ਹੇ ਦੇ ਹਰ ਪਿੰਡ ਵਿਚ ਇਕਾਈਆਂ ਬਣਾਈਆਂ ਜਾਣਗੀਆਂ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਜਲਦ ਹੀ ਜ਼ਿਲ੍ਹਾ ਪੱਧਰ 'ਤੇ 'ਮਜ਼੍ਹਬੀ ਸਿੱਖ ਮਿੰਨੀ ਪੰਚਾਇਤ' ਜਾਗਰੂਕਤਾ ਰੈਲੀ ਕੀਤੀ ਜਾਵੇਗੀ, ਜੋ ਕਿ ਭਾਈਚਾਰੇ ਦਾ ਇੱਕ ਵੱਡਾ ਸ਼ਕਤੀ ਪ੍ਰਦਰਸ਼ਨ ਹੋਵੇਗਾ | ਮੀਟਿੰਗ ਦੌਰਾਨ ਇਕਬਾਲ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਹਰਪ੍ਰੀਤ ਸਿੰਘ ਵਜੀਦਪੁਰ ਭੋਮਾ ਨੂੰ ਜ਼ਿਲ੍ਹਾ ਯੂਥ ਵਿੰਗ ਪ੍ਰਧਾਨ, ਜਗਸੀਰ ਸਿੰਘ ਆਜ਼ਮ ਵਾਲਾ ਨੂੰ ਜ਼ਿਲ੍ਹਾ ਯੂਥ ਜਨਰਲ ਸਕੱਤਰ, ਗੁਰਭੇਜ ਸਿੰਘ ਟਾਹਲੀ ਵਾਲਾ ਨੂੰ ਬਲਾਕ ਅਰਨੀਵਾਲਾ ਦਾ ਪ੍ਰਧਾਨ ਅਤੇ ਅਮਨਦੀਪ ਸਿੰਘ ਫ਼ੌਜੀ ਨੂੰ ਮੁਲਾਜ਼ਮ ਵਿੰਗ (ਮਾਲਵਾ ਜ਼ੋਨ) ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਸਾਬਕਾ ਥਾਣੇਦਾਰ ਸੱਜਣ ਸਿੰਘ, ਐਡਵੋਕੇਟ ਰਣਜੀਤ ਸਿੰਘ, ਸ਼ੇਰ ਸਿੰਘ ਸ਼ੇਰਗਿੱਲ ਸਮੇਤ ਹੋਰ ਨੁਮਾਇੰਦੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸੀਚੇਵਾਲ ਨੇ ਮੁੱਖ ਅਧਿਆਪਕ ਦੀ ਸੇਵਾ ਮੁਕਤੀ ਸਮਾਗਮ 'ਚ ਕੀਤੀ ਸ਼ਿਰਕਤ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ
Ad Position 24