27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਜ਼ਿਲ੍ਹੇ 'ਚ ਕਣਕ ਖ਼ਰੀਦ ਦਾ ਵੱਡਾ ਅੰਕੜਾ, 1905 ਕਰੋੜ ਦਾ ਭੁਗਤਾਨ

Ad Position 21
No active advertisement
ਅਜੀਤ ਡੈਸਕ 04-05-2026
ਫਿਰੋਜ਼ਪੁਰ, 3 ਮਈ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ਼ਨੀਵਾਰ ਸ਼ਾਮ ਤੱਕ 789529 ਮੀਟਰਿਕ ਟਨ ਕਣਕ ਦੀ ਮੰਡੀਆਂ ਵਿਚ ਆਮਦ ਹੋਈ ਹੈ | ਜਿਸ ਵਿਚੋਂ 763281 ਮੀਟਰਿਕ ਟਨ ਦੀ ਖ਼ਰੀਦ ਹੋਈ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਆਮਦ ਘਟਣੀ ਸ਼ੁਰੂ ਹੋ ਗਈ ਹੈ | ਉਨ੍ਹਾਂ ਕਿਹਾ ਕਿ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਕੁੱਲ ਕਣਕ ਵਿਚੋਂ ਪਨਗ੍ਰੇਨ ਵਲੋਂ 236496 ਮੀਟਰਿਕ ਟਨ, ਮਾਰਕਫੈੱਡ ਵਲੋਂ 204506 ਮੀਟਰਿਕ ਟਨ, ਪਨਸਪ ਵਲੋਂ 196371 ਮੀਟਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵਲੋਂ 125908 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਿਚ 1905.44 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਗਈ ਹੈ | ਉਹਨਾਂ ਦੱਸਿਆ ਕਿ ਹੁਣ ਤੱਕ 396038 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ | ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਉਪਰੰਤ ਕਣਕ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਨਾ ਲਗਾ ਕੇ ਸਗੋਂ ਖੇਤਾਂ ਵਿਚ ਹੀ ਮਿਲਾਉਣ |
Ad Position 22
No active advertisement
ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਅੱਜ ਜ਼ੀਰਾ 'ਚ- ਭੁੱਲਰ ਅਗਲੀ ਖ਼ਬਰ ਸੋਸ਼ਲ ਮੀਡੀਆ ਨੇ ਵਿਗਾੜਿਆ ਰਿਸ਼ਤਿਆਂ ਦਾ ਕਿਰਦਾਰ
Ad Position 24