27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸਿਮਰਨਜੀਤ ਸਿੰਘ ਮਾਨ ਅੱਜ ਜ਼ੀਰਾ 'ਚ- ਭੁੱਲਰ

Ad Position 21
No active advertisement
ਅਜੀਤ ਡੈਸਕ 04-05-2026
ਜ਼ੀਰਾ, 3 ਮਈ (ਪ੍ਰਤਾਪ ਸਿੰਘ ਹੀਰਾ)-ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅੱਜ ਜ਼ੀਰਾ ਵਿਖੇ ਵਰਕਰਾਂ ਨਾਲ ਮੀਟਿੰਗ ਕਰਨਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਤੇ ਪੀ.ਏ.ਸੀ ਮੈਂਬਰ ਗੁਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਅੱਜ 4 ਮਈ ਨੂੰ ਸ਼ਹਿਨਸ਼ਾਹ ਪੈਲੇਸ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ 12 ਵਜੇ ਪਾਰਟੀ ਵਰਕਰਾਂ ਨਾਲ ਪੰਜਾਬ ਦੇ ਹਾਲਾਤਾਂ ਸਾਰੇ ਵਿਚਾਰ ਵਟਾਂਦਰਾ ਕਰਨਗੇ | ਉਨ੍ਹਾਂ ਸਮੂਹ ਵਰਕਰਾਂ ਨੂੰ ਵੱਧ ਤੋਂ ਵੱਧ ਗਿਣਤੀ 'ਚ ਪਹੁੰਚਣ ਦੀ ਬੇਨਤੀ ਕੀਤੀ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਲਖਵਿੰਦਰ ਸਿੰਘ ਸੁਪਰ ਸਰਕਲ ਪ੍ਰਧਾਨ, ਜਸਵੰਤ ਸਿੰਘ ਬੂੜੇਵਾਲਾ ਸਰਕਲ ਪ੍ਰਧਾਨ ਮੱਲਾਂਵਾਲਾ, ਬਲਵਿੰਦਰ ਸਿੰਘ ਲੋਹ ਕੇ ਖ਼ੁਰਦ ਸੀਨੀਅਰ ਮੀਤ ਪ੍ਰਧਾਨ ਮੱਲਾਂਵਾਲਾ, ਜਥੇਦਾਰ ਸੁਖਵਿੰਦਰ ਸਿੰਘ ਪ੍ਰਧਾਨ ਧਾਰਮਿਕ ਵਿੰਗ ਜ਼ੀਰਾ ਅਤੇ ਦਾਰਾ ਸਿੰਘ ਦਫਤਰ ਸਕੱਤਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਰਮਨਵੀਰ ਸਿੰਘ ਸਰਾਂ 'ਆਪ' ਯੂਥ ਵਿੰਗ ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ ਅਗਲੀ ਖ਼ਬਰ ਜ਼ਿਲ੍ਹੇ 'ਚ ਕਣਕ ਖ਼ਰੀਦ ਦਾ ਵੱਡਾ ਅੰਕੜਾ, 1905 ਕਰੋੜ ਦਾ ਭੁਗਤਾਨ
Ad Position 24