ਮੱਖੂ,3 ਮਈ (ਕੁਲਵਿੰਦਰ ਸਿੰਘ ਸੰਧੂ)-ਭਾਕਿਯੂ ਪੰਜਾਬ ਦੇ ਸੂਬਾ ਪ੍ਰਧਾਨ ਫ਼ਰਮਾਨ ਸਿੰਘ ਸੰਧੂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਲੋਕਾਂ ਵਲੋਂ ਆਪਣੀ ਨਿੱਜੀ ਰੰਜਿਸ਼ ਕੱਢਣ ਲਈ ਥਾਣਾ ਮੁਖੀ ਮੱਖੂ ਖ਼ਿਲਾਫ਼ ਕੀਤੀ ਜਾ ਰਹੀ ਝੂਠੀ ਬਿਆਨਬਾਜ਼ੀ ਅਤੇ ਨਸ਼ਾ ਤਸਕਰਾਂ ਨਾਲ ਕੁੱਟਮਾਰ ਦੇ ਲਗਾਏ ਜਾ ਰਹੇ ਬੇਬੁਨਿਆਦ ਇਲਜ਼ਾਮਾਂ ਦਾ ਸਖ਼ਤ ਸ਼ਬਦਾਂ 'ਚ ਖੰਡਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਲਾਕਾ ਮੱਖੂ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ, ਲੁੱਟਾਂ ਖੋਹਾਂ ਅਤੇ ਚੋਰੀਆਂ ਦਾ ਗੜ੍ਹ ਬਣ ਚੁੱਕਾ ਸੀ | ਜਿਸ ਕਾਰਨ ਸਥਾਨਕ ਲੋਕਾਂ, ਦੁਕਾਨਦਾਰਾਂ ਅਤੇ ਅÏਰਤਾਂ 'ਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਸੀ | ਪਰੰਤੂ ਇੰਸਪੈਕਟਰ ਗੁਰਮੀਤ ਸਿੰਘ ਮੱਖੂ ਵਲੋਂ ਥਾਣਾ ਮੱਖੂ ਦਾ ਚਾਰਜ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਨਸ਼ਾ ਤਸਕਰਾਂ, ਲੁੱਟਾਂ ਖੋਹਾਂ ਤੇ ਚੋਰੀਆਂ ਕਰਨ ਵਾਲਿਆਂ 'ਤੇ ਕਾਬੂ ਪਾਇਆ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਹਾਲ ਕੀਤਾ | ਸੰਧੂ ਨੇ ਦੱਸਿਆ ਕਿ ਪੁਲਿਸ ਦੀ ਸਖ਼ਤੀ ਕਾਰਨ ਮੱਖੂ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਵਿਚ ਮਹੱਤਵਪੂਰਨ ਸੁਧਾਰ ਆਇਆ ਹੈ ਅਤੇ ਲੋਕ ਆਪਣੇ ਆਪ ਨੂੰ ਹੋਰ ਜ਼ਿਆਦਾ ਸੁਰੱਖਿਅਤ ਮਹਿਸੂਸ ਕਰ ਰਹੇ ਹਨ |