27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਮਾਸਟਰ ਬਲਵਿੰਦਰ ਸਿੰਘ ਸੰਧੂ ਨੂੰ ਸੇਵਾ ਮੁਕਤੀ ਮੌਕੇ ਸਾਥੀਆਂ ਵਲੋਂ ਨਿੱਘੀ ਵਿਦਾਇਗੀ ਪਾਰਟੀ

Ad Position 21
No active advertisement
ਅਜੀਤ ਡੈਸਕ 04-05-2026
ਜ਼ੀਰਾ, 3 ਮਈ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਨੇੜਲੇ ਪਿੰਡ ਚੱਬਾ ਦੇ ਮਿਡਲ ਸਕੂਲ 'ਚ ਮਾਸਟਰ ਬਲਵਿੰਦਰ ਸਿੰਘ ਵਲੋਂ 36 ਸਾਲ ਦੀ ਸ਼ਾਨਦਾਰ ਨੌਕਰੀ ਕਰਨ ਤੋਂ ਬਾਅਦ ਰਿਟਾਇਰਮੈਂਟ ਹੋਣ ਮੌਕੇ ਸਾਥੀ ਕਰਮੀਆਂ ਵਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਸਕੂਲ 'ਚ ਕਰਵਾਏ ਗਏ ਸਾਦਾ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਇਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਮਾਸਟਰ ਬਲਵਿੰਦਰ ਸਿੰਘ ਸੰਧੂ ਵਲੋਂ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿੱਥੇ ਮਾਸਟਰ ਬਲਵਿੰਦਰ ਸਿੰਘ ਨੇ ਆਪਣੀ ਜੇਬ 'ਚੋਂ ਪੈਸੇ ਖ਼ਰਚ ਕੇ ਸਕੂਲ ਦੀ ਨੁਹਾਰ ਬਦਲੀ ਹੈ | ਉੱਥੇ ਹੀ ਉਸ ਨੇ ਪਿੰਡ ਦੇ ਐਨ.ਆਰ.ਆਈ ਵੀਰਾਂ ਨੂੰ ਪ੍ਰੇਰਿਤ ਕਰਕੇ ਸਕੂਲ 'ਚ ਵਿਲੱਖਣ ਕੰਮ ਕੀਤੇ ਹਨ ਅਤੇ ਇਸ ਤੋਂ ਇਲਾਵਾ ਉਹ ਅਧਿਆਪਕ ਜਥੇਬੰਦੀ ਵਿਚ ਵੀ ਉਹ ਮੋਹਰੀ ਆਗੂ ਵਜੋਂ ਵਿਚਰ ਕੇ ਅਧਿਆਪਕ ਵਰਗ ਦੇ ਮਸਲਿਆਂ ਨੂੰ ਹੱਲ ਕਰਨ ਲਈ ਹਮੇਸ਼ਾ ਤਤਪਰ ਰਹੇ ਹਨ | ਇਸ ਦੌਰਾਨ ਉਨ੍ਹਾਂ ਨੂੰ ਵੱਖ-ਵੱਖ ਯੂਨੀਅਨ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋਗਰਾਮ 'ਚ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ ਗੌਰਮਿੰਟ ਟੀਚਰ ਯੂਨੀਅਨ ਪੰਜਾਬ, ਬਲਵਿੰਦਰ ਸਿੰਘ ਭੁੱਟੋ ਜਥੇਬੰਦਕ ਸਕੱਤਰ ਪੰਜਾਬ, ਰਾਜੀਵ ਹਾਂਡਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਜਨਰਲ ਸਕੱਤਰ ਜਗਸੀਰ ਸਿੰਘ ਗਿੱਲ, ਹਰਪਾਲ ਸਿੰਘ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ, ਜੱਜਪਾਲ ਬਾਜੇਕੇ, ਜ਼ਿਲ੍ਹਾ ਪ੍ਰਧਾਨ ਮੋਗਾ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਪਿ੍ੰਸੀਪਲ ਸੁਖਵਿੰਦਰ ਸਿੰਘ ਬਹਿਕ ਗੁੱਜਰਾਂ, ਰਿਟਾ.ਪਿ੍ੰਸੀਪਲ ਮੁਖ਼ਤਿਆਰ ਸਿੰਘ, ਅਵਤਾਰ ਸਿੰਘ, ਮਨੀਸ਼ ਬਜਾਜ, ਦਲਜੀਤ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਜਗਦੀਸ਼ ਸਿੰਘ, ਚੱਬਾ, ਮੈਡਮ ਰਿਤੂ, ਪਾਰਸ ਸ਼ਰਮਾ, ਭੁਪਿੰਦਰ ਸਿੰਘ, ਮੁੱਖ ਅਧਿਆਪਕ ਸੁਮੇਸ਼ ਸਚਦੇਵਾ, ਗੁਰਪ੍ਰੀਤ ਸਿੰਘ ਸਾਇੰਸ ਮਾਸਟਰ, ਅਤੇ ਉਹਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਦੇ ਮੈਂਬਰਾਂ ਨੂੰ ਸਦਮਾ ਅਗਲੀ ਖ਼ਬਰ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕ ਦਹੀਆ ਦੇ ਘਰ ਸਾਹਮਣੇ ਰੋਸ ਪ੍ਰਦਰਸ਼ਨ
Ad Position 24