24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਰੇਲਵੇ ਪੁਲਿਸ ਫਿਰੋਜ਼ਪੁਰ ਨੇ ਹੈਰੋਇਨ ਸਮੇਤ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-05-2026
ਫਿਰੋਜ਼ਪੁਰ, 4 ਮਈ (ਰਾਕੇਸ਼ ਚਾਵਲਾ)-ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਰੇਲਵੇ ਪੰਜਾਬ, ਚੰਡੀਗੜ੍ਹ ਅਤੇ ਉਪ ਕਪਤਾਨ ਪੁਲਿਸ (ਜ਼ੋਨਲ) ਫਿਰੋਜ਼ਪੁਰ ਵਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਦਿੱਤੇ ਗਏ ਸਖ਼ਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਰੇਲਵੇ ਪੁਲਿਸ ਫਿਰੋਜ਼ਪੁਰ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ | ਜਦੋਂ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਨਸ਼ਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਬੀਤੇ ਦਿਨ ਥਾਣਾ ਜੀ.ਆਰ.ਪੀ. ਦੇ ਏ.ਐੱਸ.ਆਈ. ਜਤਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਰੇਲਵੇ ਸਟੇਸ਼ਨ ਫਿਰੋਜ਼ਪੁਰ ਕੈਂਟ ਵਿਖੇ ਸ਼ੱਕੀ ਪੁਰਸ਼ਾਂ ਅਤੇ ਵਸਤੂਆਂ ਦੀ ਚੈਕਿੰਗ ਕਰ ਰਹੇ ਸਨ | ਚੈਕਿੰਗ ਦੌਰਾਨ ਪੁਲਿਸ ਪਾਰਟੀ ਨੇ ਇਕ ਸ਼ੱਕੀ ਵਿਅਕਤੀ ਨੂੰ ਰੋਕਿਆ, ਜਿਸ ਦੀ ਪਛਾਣ ਭੁਪਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ, ਵਾਸੀ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ | ਤਲਾਸ਼ੀ ਲੈਣ 'ਤੇ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਨਵੀਨ ਕੁਮਾਰ ਮੁੱਖ ਅਫ਼ਸਰ ਥਾਣਾ ਰੇਲਵੇ ਪੁਲਿਸ ਫਿਰੋਜ਼ਪੁਰ ਨੇ ਦੱਸਿਆ ਕਿ ਕਥਿਤ ਦੋਸ਼ੀ ਦੇ ਖ਼ਿਲਾਫ਼ ਮੁਕੱਦਮਾ ਨੰਬਰ 11, ਮਿਤੀ 3-5-26 ਅਧੀਨ ਧਾਰਾ ਐੱਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਜੀ.ਆਰ.ਪੀ. ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਰਾਣਾ ਸੋਢੀ ਵਲੋਂ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਚੋਣ ਜਿੱਤ 'ਤੇ ਵਧਾਈ ਅਗਲੀ ਖ਼ਬਰ ਕਮਲਜੀਤ ਕੁਲਾਰ ਵਲੋਂ ਗੁਰਮੁੱਖ ਸਿੰਘ ਸਨਮਾਨਿਤ
Ad Position 24