25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਅਪ੍ਰੈਲ ਮਹੀਨੇ 'ਚ ਟਿਕਟ ਚੈਕਿੰਗ ਰਾਹੀਂ 3.75 ਕਰੋੜ ਦਾ ਮਾਲੀਆ ਇਕੱਠਾ ਕੀਤਾ

Ad Position 21
No active advertisement
ਅਜੀਤ ਡੈਸਕ 05-05-2026
ਫਿਰੋਜ਼ਪੁਰ, 4 ਮਈ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਮੰਡਲ ਦੀ ਟਿਕਟ ਚੈਕਿੰਗ ਟੀਮ ਵਲੋਂ ਟਰੇਨਾਂ ਵਿਚ ਅਣਅਧਿਕਾਰਤ ਤੌਰ 'ਤੇ ਸਫ਼ਰ ਕਰ ਰਹੇ ਰੇਲ ਯਾਤਰੀਆਂ ਦੀ ਇਸ ਪ੍ਰਵਿਰਤੀ ਨੂੰ ਰੋਕਣ ਲਈ ਟਰੇਨਾਂ ਵਿਚ ਲਗਾਤਾਰ ਟਿਕਟ ਚੈਕਿੰਗ ਕੀਤੀ ਜਾ ਰਹੀ ਹੈ | ਮੰਡਲ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਨਿਰੀਖਕਾਂ ਵਲੋਂ ਅਪ੍ਰੈਲ, 2026 ਦੌਰਾਨ ਟਰੇਨਾਂ ਵਿਚ ਟਿਕਟ ਚੈਕਿੰਗ ਦੌਰਾਨ ਕੁੱਲ 51,839 ਯਾਤਰੀ ਬਿਨਾਂ ਟਿਕਟ ਜਾਂ ਬੇਨਿਯਮੇ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਕੋਲੋਂ ਜੁਰਮਾਨੇ ਵਜੋਂ ਲਗਭਗ 3.75 ਕਰੋੜ ਦਾ ਮਾਲੀਆ ਵਸੂਲਿਆ ਗਿਆ | ਫਿਰੋਜ਼ਪੁਰ ਮੰਡਲ ਵਲੋਂ ਅਪ੍ਰੈਲ 2026 ਦੌਰਾਨ ਟਿਕਟ ਚੈਕਿੰਗ ਰਾਹੀਂ ਪ੍ਰਾਪਤ ਕੀਤਾ ਗਿਆ ਮਾਲੀਆ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 14 ਪ੍ਰਤੀਸ਼ਤ ਵੱਧ ਹੈ | ਮੰਡਲ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਬਣਾਏ ਰੱਖਣ ਅਤੇ ਆਮ ਜਨਤਾ ਨੂੰ ਸਟੇਸ਼ਨਾਂ 'ਤੇ ਗੰਦਗੀ ਫੈਲਾਉਣ ਤੋਂ ਰੋਕਣ 'ਤੇ ਉਨ੍ਹਾਂ ਨੂੰ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਮੰਡਲ ਦੇ ਮੁੱਖ ਸਟੇਸ਼ਨਾਂ 'ਤੇ ਨਿਯਮਤ ਜਾਂਚ ਕੀਤੀ ਜਾਂਦੀ ਹੈ | ਇਸ ਦੇ ਸਿੱਟੇ ਵਜੋਂ, ਅਪ੍ਰੈਲ ਮਹੀਨੇ ਵਿਚ 388 ਯਾਤਰੀਆਂ ਨੂੰ ਸਟੇਸ਼ਨ ਕੰਪਲੈਕਸ ਵਿਚ ਗੰਦਗੀ ਫੈਲਾਉਣ ਕਾਰਨ (ਐਂਟੀ ਲਿਟਰਿੰਗ ਐਕਟ) ਉਨ੍ਹਾਂ ਕੋਲੋਂ 58 ਹਜ਼ਾਰ ਤੋਂ ਵੱਧ ਵਸੂਲ ਕੀਤੇ ਗਏ | ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਵਿਚ ਟਿਕਟ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ |
Ad Position 22
No active advertisement
ਪਿਛਲੀ ਖ਼ਬਰ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਅਗਲੀ ਖ਼ਬਰ ਰਾਣਾ ਸੋਢੀ ਵਲੋਂ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਚੋਣ ਜਿੱਤ 'ਤੇ ਵਧਾਈ
Ad Position 24