28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 05-05-2026
ਮਮਦੋਟ, 4 ਮਈ (ਸੁਖਦੇਵ ਸਿੰਘ ਸੰਗਮ)-ਮਮਦੋਟ ਪੁਲਿਸ ਨੇ ਗਸ਼ਤ ਦੌਰਾਨ ਮੁਖ਼ਬਰੀ ਦੇ ਅਧਾਰ 'ਤੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਟੀਮ ਨਾਲ ਗਸ਼ਤ ਕਰਦੇ ਹੋਏ ਜਦੋਂ ਥਾਣੇ ਅਧੀਨ ਪਿੰਡ ਮੁਹੰਮਦ ਖਾਂ ਨਿਵਾਜਿਆਂ ਕੋਲ ਪੁੱਜੇ ਤਾਂ ਮੁਖ਼ਬਰ ਨੇ ਗੁਪਤ ਸੂਚਨਾ ਦਿੱਤੀ ਕਿ ਭੋਲਾ ਸ਼ਾਹ ਨਾਮੀ ਇਕ ਵਿਅਕਤੀ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਜਿਸ 'ਤੇ ਪੁਲਿਸ ਟੀਮ ਵਲੋਂ ਦੱਸੀ ਗਈ ਥਾਂ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ -104 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ | ਥਾਣਾ ਮਮਦੋਟ ਵਿਖੇ ਉਕਤ ਭੋਲਾ ਸ਼ਾਹ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਪਿੰਡ ਮੋਹਰ ਸਿੰਘ ਵਾਲੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭੀ ਗਈ ਹੈ |
ਜ਼ੀਰਾ, 4 ਮਈ (ਪ੍ਰਤਾਪ ਸਿੰਘ ਹੀਰਾ)-ਸਦਰ ਜ਼ੀਰਾ ਪੁਲਿਸ ਵਲੋਂ 4.50 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਰਮਚਾਰੀ ਦੀਪ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਾਥੀਆਂ ਕਰਮਚਾਰੀਆਂ ਨਾਲ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜ਼ੀਰਾ ਤੋਂ ਰਵਾਨਾ ਹੋਏ ਤਾਂ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਪਿੰਡ ਰਟੌਲ ਰੋਹੀ ਕੋਲ ਇਕ ਪੈਦਲ ਵਿਅਕਤੀ ਦਿਖਾਈ ਦਿੱਤਾ | ਜਿਸ ਨੂੰ ਸ਼ੱਕ ਦੀ ਬਿਨਾਹ 'ਤੇ ਕਾਬੂ ਕੀਤਾ ਗਿਆ | ਤਲਾਸ਼ੀ ਦੌਰਾਨ ਉਸ ਪਾਸੋਂ 450 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁੱਛਗਿੱਛ ਦੌਰਾਨ ਉਸ ਆਪਣਾ ਨਾਮ ਆਕਾਸ਼ਦੀਪ ਉਰਫ਼ ਆਕਾਸ਼ ਪੁੱਤਰ ਗੁਰਸੇਵਕ ਸਿੰਘ ਵਾਸੀ ਧੰਨਾ ਸ਼ਹੀਦ ਸਦਰ ਥਾਣਾ ਜ਼ੀਰਾ ਦੱਸਿਆ ਪੁਲਿਸ ਵਲੋਂ ਦੋਸ਼ੀ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ 11 ਤੋਂ 2 ਵਜੇ ਤੱਕ ਕੀਤਾ ਟੋਲ ਮੁਕਤ <br/>
Ad Position 24