ਫ਼ਿਰੋਜ਼ਪੁਰ, 4 ਮਈ (ਗੁਰਿੰਦਰ ਸਿੰਘ)-ਨਸ਼ੇੜੀਆਂ ਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਇਕ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਟੀ.ਏ ਲਾਈਨ ਫ਼ਿਰੋਜ਼ਪੁਰ ਨੇੜਿਉਂ ਸਾਗਰ ਉਰਫ਼ ਘੁਲੀ ਪੁੱਤਰ ਤਰਸੇਮ ਲਾਲ ਵਾਸੀ ਪਿੰਡ ਖਾਈ ਫੇਮੇ ਕੀ ਥਾਣਾ ਸਦਰ ਫ਼ਿਰੋਜਪੁਰ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਗਿ੍ਫਤਾਰ ਕੀਤਾ ਗਿਆ | ਜਿਸ ਸਬੰਧੀ ਉਕਤ ਸਾਗਰ ਉਰਫ਼ ਘੁਲੀ ਖ਼ਿਲਾਫ਼ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਧਾਰਾ 21 ਐਨ.ਡੀ.ਪੀ.ਐਸ. ਐਕਟ (ਨਾਨ-ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |