ਤਲਵੰਡੀ ਭਾਈ, 4 ਮਈ (ਰਵਿੰਦਰ ਸਿੰਘ ਬਜਾਜ)-ਅੱਜ ਮਜ਼ਦੂਰ ਦਿਵਸ ਮੌਕੇ 'ਤੇ ਸਥਾਨਕ ਦਾਣਾ ਮੰਡੀ ਵਿਚ ਕੰਮ ਕਰਦੇ ਕਾਮਿਆਂ ਦਾ ਹਾਰ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਮਾਰਕੀਟ ਕਮੇਟੀ ਤਲਵੰਡੀ ਭਾਈ ਦੇ ਚੇਅਰਮੈਨ ਹਰਪ੍ਰੀਤ ਸਿੰਘ ਕਲਸੀ ਨੇ ਉਕਤ ਕਾਮਿਆਂ ਦਾ ਸਨਮਾਨ ਕਰਦਿਆਂ ਕਿਹਾ ਕਿ ਹਰ ਸਾਲ 1 ਮਈ ਨੂੰ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ | ਇਹ ਦਿਵਸ ਉਨ੍ਹਾਂ ਲੋਕਾਂ ਦੀ ਯਾਦ ਵਿਚ ਮਨਾਇਆ ਜਾਂਦਾ ਹੈ | ਜਿਨ੍ਹਾਂ ਨੇ ਆਪਣੇ ਖੂਨ-ਪਸੀਨੇ ਨਾਲ ਦੇਸ਼ ਅਤੇ ਦੁਨੀਆ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ ਹੈ | ਕਿਸੇ ਵੀ ਦੇਸ਼, ਸਮਾਜ, ਸੰਸਥਾ ਅਤੇ ਉਦਯੋਗ ਦੇ ਵਿਕਾਸ ਵਿਚ ਮਜ਼ਦੂਰਾਂ, ਕਾਮਿਆਂ ਦੀ ਭੂਮਿਕਾ ਬਹੁਤ ਖ਼ਾਸ ਹੁੰਦੀ ਹੈ | ਇਸ ਮੌਕੇ ਸੋਮ ਪ੍ਰਕਾਸ਼ ਸੋਨੀ ਆਦਿ ਹਾਜ਼ਰ ਸਨ |