28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕਿਸਾਨਾਂ ਨੂੰ ਝੋਨੇ 'ਚ ਫਾਸਫੋਰਸ ਖਾਦ ਨਾ ਵਰਤਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 05-05-2026
ਫ਼ਿਰੋਜ਼ਪੁਰ, 4 ਮਈ (ਕੁਲਬੀਰ ਸਿੰਘ ਸੋਢੀ)-ਪੀ.ਏ.ਯੂ-ਕਿ੍ਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫ਼ਿਰੋਜ਼ਪੁਰ ਦੀ ਟੀਮ ਵਲੋਂ ਕੇ.ਵੀ.ਕੇ., ਫ਼ਿਰੋਜ਼ਪੁਰ ਵਿਖੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਡਾ. ਗੁਰਮੇਲ ਸਿੰਘ ਸੰਧੂ ਡਿਪਟੀ ਡਾਇਰੈਕਟਰ, ਕੇ.ਵੀ.ਕੇ., ਫ਼ਿਰੋਜ਼ਪੁਰ ਨੇ ਕਿਸਾਨਾਂ ਨਾਲ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ (ਪੀ.ਏ.ਯੂ.) ਵਲੋਂ ਸਿਫ਼ਾਰਸ਼ ਕੀਤੀਆਂ ਝੋਨੇ ਅਤੇ ਬਾਸਮਤੀ ਦੀਆਂ ਉੱਨਤ ਕਿਸਮਾਂ ਅਤੇ ਉਨ੍ਹਾਂ ਦੇ ਝਾੜ ਸਬੰਧੀ ਜਾਣਕਾਰੀ ਸਾਂਝੀ ਕੀਤੀ | ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮਾਂ ਲੈਣ ਵਾਲੀਆਂ ਦੀ ਕਾਸ਼ਤ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਇਨ੍ਹਾਂ ਕਿਸਮਾਂ ਦੇ ਬੀਜ ਕਿਸਾਨ ਵੀਰ ਕਿ੍ਸ਼ੀ ਵਿਗਿਆਨ ਕੇਂਦਰ ਮੱਲਵਾਲ ਫ਼ਿਰੋਜ਼ਪੁਰ ਤੋਂ ਪ੍ਰਾਪਤ ਕਰ ਸਕਦੇ ਹਨ | ਉਨ੍ਹਾਂ ਸਾਉਣੀ ਦੀ ਫ਼ਸਲ ਵਿਚ ਮਿੱਟੀ ਪਰਖ ਦੇ ਅਧਾਰ 'ਤੇ ਖਾਦ ਪਾਉਣ ਦੀ ਸਲਾਹ ਦਿੱਤੀ ਅਤੇ ਦੱਸਿਆ ਕਿ ਕੇ.ਵੀ.ਕੇ. ਵਿਖੇ ਬਣੀ ਮਿੱਟੀ ਅਤੇ ਪਾਣੀ ਪਰਖ ਲੈਬ ਵਿਚ ਕਿਸਾਨ ਆਪਣੀ ਮਿੱਟੀ ਅਤੇ ਪਾਣੀ ਟੈੱਸਟ ਕਰਵਾ ਸਕਦੇ ਹਨ | ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੂੜੀ ਦੀ ਖਾਦ, ਹਰੀ ਖਾਦ ਵਾਲੀਆਂ ਫ਼ਸਲਾਂ ਦੀ ਕਾਸ਼ਤ ਅਤੇ ਜੈਵਿਕ ਖਾਦਾਂ ਅਪਣਾਉਣ ਦੀ ਅਪੀਲ ਕੀਤੀ | ਕੈਂਪ ਦੌਰਾਨ ਡਾ. ਭੱਲਣ ਸਿੰਘ ਸੇਖੋਂ ਸਹਾਇਕ ਪ੍ਰੋਫੈਸਰ (ਸਬਜ਼ੀ ਵਿਗਿਆਨ) ਨੇ ਕਿਸਾਨਾਂ ਨੂੰ ਸਬਜ਼ੀਆਂ ਵਿਚ ਸੰਤੁਲਿਤ ਖਾਦ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਡਾ.ਸਿਮਰਨਜੀਤ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇਪਣ ਦੇ ਰੋਗ ਬਾਰੇ ਦੱਸਦਿਆਂ ਕਿਹਾ ਕਿ ਇਹ ਵਿਸ਼ਾਣੂ ਰੋਗ ਹੈ, ਜੋ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ | ਉਨ੍ਹਾਂ ਦੱਸਿਆ ਕਿ ਝੋਨੇ ਉੱਪਰ ਇਸ ਰੋਗ ਨੂੰ ਚਿੱਟੀ ਪਿੱਠ ਵਾਲਾ ਟਿੱਡਾ ਫੈਲਾਉਂਦਾ ਹੈ ਅਤੇ ਇਸ ਲਈ ਖੇਤ ਵਿਚ ਚਿੱਟੀ ਪਿੱਠ ਵਾਲੇ ਟਿੱਡੇ ਦਾ ਲਗਾਤਾਰ ਸਰਵੇਖਣ ਕਰਨਾ ਬਹੁਤ ਜ਼ਰੂਰੀ ਹੈ | ਡਾ.ਦਿਵਿਆ ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਅਸੰਤੁਲਿਤ ਵਰਤੋਂ ਦੇ ਮਨੁੱਖੀ ਸਿਹਤ ਅਤੇ ਵਾਤਾਵਰਨ 'ਤੇ ਨੁਕਸਾਨਦਾਇਕ ਪ੍ਰਭਾਵਾਂ ਬਾਰੇ ਚਰਚਾ ਕੀਤੀ | ਉਨ੍ਹਾਂ ਨੇ ਵੀ ਕਿਸਾਨਾਂ ਨੂੰ ਸੰਤੁਲਿਤ ਅਤੇ ਸਿਫ਼ਾਰਸ਼ੀ ਮਾਤਰਾ ਵਿਚ ਹੀ ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਐਮ. ਦੇ ਸੀ.ਈ.ਓ ਡਾ. ਅਨੀਰੁੱਧ ਗੁਪਤਾ 'ਅਨਸੰਗ ਹੀਰੋ ਐਵਾਰਡ' ਨਾਲ ਸਨਮਾਨਿਤ ਅਗਲੀ ਖ਼ਬਰ ਮਜ਼ਦੂਰ ਦਿਵਸ ਮੌਕੇ ਚੇਅਰਮੈਨ ਵਲੋਂ ਕਾਮਿਆਂ ਦਾ ਸਨਮਾਨ
Ad Position 24