ਸੂਬੇ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ 'ਚ ਬਣੀ ਲੋਕ ਲਹਿਰ- ਗੁਰਮੀਤ ਬਰਾੜ, ਕਾਕਾ ਬਰਾੜ
ਅਜੀਤ ਡੈਸਕ
05-05-2026
ਮੁੱਦਕੀ, 4 ਮਈ (ਭਾਰਤ ਭੂਸ਼ਨ ਅਗਰਵਾਲ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਲੋਕ ਲਹਿਰ ਬਣ ਚੁੱਕੀ ਹੈ ਅਤੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੇ ਹੱਕ 'ਚ ਫ਼ਤਵਾ ਦੇਣ ਲਈ ਤਿਆਰੀ ਖਿੱਚ ਚੁੱਕੇ ਹਨ, ਜਿਸ ਦੀ ਮਿਸਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਪੱਧਰੀ ਰੈਲੀਆਂ 'ਚ ਹੋ ਰਹੇ ਭਾਰੀ ਇਕੱਠਾਂ ਤੋਂ ਮਿਲਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਨਗਰ ਪੰਚਾਇਤ ਮੁੱਦਕੀ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਬਰਾੜ ਅਤੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਕਾਕਾ ਬਰਾੜ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਝੂਠੇ ਸਬਜ਼ਬਾਗ ਵਿਖਾ ਕੇ ਚੋਣਾਂ ਜਿੱਤੀਆਂ ਸਨ ਅਤੇ ਕੋਈ ਵੀ ਪੰਜਾਬ ਦੇ ਭਲੇ ਦਾ ਕੰਮ ਨਹੀਂ ਕੀਤਾ ਅਤੇ ਜੋ ਵੀ ਵਿਕਾਸ ਦਾ ਕੰਮ ਹੋਇਆ ਹੈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਜੰਗੀ ਪੱਧਰ 'ਤੇ ਹੋਇਆ ਹੈ | ਹੁਣ ਤੱਕ ਪੰਜਾਬ ਦੇ ਬਣੇ ਮੁੱਖ ਮੰਤਰੀਆਂ 'ਚੋਂ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਲਈ ਬਿਹਤਰ ਕੰਮ ਕੀਤਾ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਪਹਿਲਾਂ ਹੜ੍ਹ ਪੀੜਤਾਂ ਦੀ ਮਦਦ ਕਰਦਿਆਂ ਪੰਜਾਬ ਦੇ ਲੋਕਾਂ ਦਾ ਦਿਲ ਜਿੱਤਿਆ ਹੈ | ਉਨ੍ਹਾਂ ਕਿਹਾ ਕਿ ਅੱਜ ਸੂਬੇ ਦੀ 'ਆਪ' ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਚੁੱਕੀ ਹੈ ਅਤੇ ਜੋ ਵਾਅਦੇ ਲੋਕਾਂ ਨਾਲ ਭਗਵੰਤ ਮਾਨ ਸਰਕਾਰ ਨੇ ਕੀਤੇ ਸਨ, ਉਨ੍ਹਾਂ ਨੂੰ ਅੰਤ ਸਮੇਂ 'ਚ ਪੂਰੇ ਕੀਤੇ ਜਾਣ ਦੇ ਲੋਕਾਂ ਨੂੰ ਝੂਠੇ ਸਬਗਬਾਜ਼ ਦਿਖਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਰਕਾਰ ਫ਼ੰਡਾਂ ਦੀ ਘਾਟ ਕਾਰਨ ਬਿਜਲੀ ਖ਼ਰੀਦਣ ਵਿਚ ਵੀ ਅਸਫਲ ਰਹੀ ਹੈ | ਅਕਾਲੀ ਆਗੂਆਂ ਨੇ ਕਿਹਾ ਕਿ ਪੀ.ਐੱਸ.ਪੀ.ਸੀ.ਐਲ ਨੂੰ ਫ਼ੰਡਾਂ ਦੀ ਬਹੁਤ ਤੋੜ ਹੈ, ਕਿਉਂਕਿ ਸਰਕਾਰ ਨੇ ਮੁਫ਼ਤ ਬਿਜਲੀ ਸਬਸਿਡੀ ਦੀ ਰਕਮ ਹਾਲੇ ਤੱਕ ਜਾਰੀ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਇਸੇ ਕਾਰਨ ਸਮੇਂ ਸਿਰ ਬਿਜਲੀ ਦੀ ਖ਼ਰੀਦ ਨਹੀਂ ਹੋ ਸਕੀ ਤੇ ਅੱਜ ਪੇਂਡੂ ਤੇ ਸ਼ਹਿਰੀ ਦੋਵੇਂ ਖੇਤਰ ਮਾਰ ਝੱਲ ਰਹੇ ਹਨ |