12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਦੇ ਦੋਸ਼ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 06-05-2026
ਜ਼ੀਰਾ, 5 ਮਈ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਕ ਨੌਜਵਾਨ ਵਲੋਂ ਇਕ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਦੇ ਦੋਸ਼ ਵਿਚ ਮੁਕੱਦਮਾ ਦਰਜ ਕੀਤਾ ਹੈ | ਝੱਤਰਾ ਰੋਡ ਜ਼ੀਰਾ ਵਾਸੀ ਨਾਬਾਲਗ ਲੜਕੀ ਦੇ ਪਿਤਾ ਨੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਦੱਸਿਆ ਹੈ ਕਿ ਦੋਸ਼ੀ ਹੈਪੀ ਪੁੱਤਰ ਮਹੇਸ਼ੀ ਪੁੱਤਰ ਨਿਰਮਲ ਸਿੰਘ ਵਾਸੀ ਬਸਤੀ ਮਾਛੀਆਂ ਜ਼ੀਰਾ ਉਸ ਦੀ 13 ਸਾਲ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗ਼ਲਾ ਕੇ ਲੈ ਗਿਆ ਹੈ | ਲੜਕੀ ਦੇ ਪਿਤਾ ਦੇ ਬਿਆਨ ਦੇ ਆਧਾਰ 'ਤੇ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਉਕਤ ਦੋਸ਼ੀ ਹੈਪੀ ਪੁੱਤਰ ਮਹੇਸ਼ੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਵਕੀਲ ਨਾਲ ਪੁਲਿਸ ਧੱਕੇਸ਼ਾਹੀ ਵਿਰੁੱਧ ਪੰਜਾਬ ਭਰ ਦੇ ਵਕੀਲ ਰਹੇ ਹੜਤਾਲ 'ਤੇ <br/> ਅਗਲੀ ਖ਼ਬਰ ਕੋਟਕਪੂਰਾ ਦੀ ਗਤਕਾ ਚੈਂਪੀਅਨਸ਼ਿਪ 'ਚ ਜ਼ਿਲ੍ਹਾ ਸ਼ਹੀਦ ਭਗਤ ਨਗਰ ਦੀਆਂ ਖਿਡਾਰਨਾਂ ਮਾਰੀਆਂ ਮੱਲਾਂ
Ad Position 24