12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਕੀਲ ਨਾਲ ਪੁਲਿਸ ਧੱਕੇਸ਼ਾਹੀ ਵਿਰੁੱਧ ਪੰਜਾਬ ਭਰ ਦੇ ਵਕੀਲ ਰਹੇ ਹੜਤਾਲ 'ਤੇ <br/>

Ad Position 21
No active advertisement
ਅਜੀਤ ਡੈਸਕ 06-05-2026
ਫ਼ਿਰੋਜ਼ਪੁਰ, 5 ਮਈ (ਰਾਕੇਸ਼ ਚਾਵਲਾ)- ਜਲਾਲਾਬਾਦ 'ਚ ਇਕ ਵਕੀਲ ਨਾਲ ਪੁਲਿਸ ਵਲੋਂ ਕੀਤੀ ਗਈ ਕਥਿਤ ਧੱਕੇਸ਼ਾਹੀ ਦੇ ਮਾਮਲੇ ਨੂੰ ਲੈ ਕੇ ਵਕੀਲਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਦੇ ਵਿਰੋਧ ਵਜੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਵਲੋਂ 5 ਮਈ ਅੱਜ ਨੂੰ ਪੰਜਾਬ ਪੱਧਰ ਦੇ ਸੱਦੇ 'ਤੇ ਹੜਤਾਲ ਕੀਤੀ ਗਈ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਲਵਜੀਤ ਪਾਲ ਸਿੰਘ ਟੁਰਨਾ, ਉਪ-ਪ੍ਰਧਾਨ ਜੋਬਨਜੀਤ ਸਿੰਘ ਸਿੱਧੂ ਅਤੇ ਸਕੱਤਰ ਨੀਲ ਰਤਨ ਸ਼ਰਮਾ ਨੇ ਦੱਸਿਆ ਆਏ ਦਿਨ ਵਕੀਲਾਂ ਉੱਪਰ ਪੁਲਿਸ ਦਾ ਵਧ ਰਿਹਾ ਤਸ਼ੱਦਦ ਸਮਾਜ ਲਈ ਖ਼ਤਰੇ ਦਾ ਸੰਕੇਤ ਹੈ | ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵਕੀਲ 'ਤੇ ਜ਼ੁਲਮ ਕਰ ਸਕਦੀ ਹੈ ਤਾਂ ਆਮ ਇਨਸਾਨ ਕਿੱਥੋਂ ਇਨਸਾਫ਼ ਲਵੇਗਾ | ਵਕੀਲਾਂ ਨੇ ਚਿਤਾਵਨੀ ਦਿੱਤੀ ਕਿ ਨਿਆਂ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਸੀਵਰੇਜ ਦਾ ਪਾਣੀ ਸੜਕ 'ਤੇ ਆਉਣ ਕਾਰਨ ਸਕੂਲੀ ਬੱਚੇ, ਮਾਪੇ ਅਤੇ ਅਧਿਆਪਕ ਪ੍ਰੇਸ਼ਾਨ <br/> ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗ਼ਲਾ ਕੇ ਲਿਜਾਉਣ ਦੇ ਦੋਸ਼ 'ਚ ਨੌਜਵਾਨ ਖ਼ਿਲਾਫ਼ ਕੇਸ ਦਰਜ <br/>
Ad Position 24