12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅਧਿਆਪਕ ਜਥੇਬੰਦੀਆਂ ਨੇ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੌਂਪਿਆ ਮੰਗ-ਪੱਤਰ <br/>

Ad Position 21
No active advertisement
ਅਜੀਤ ਡੈਸਕ 06-05-2026
ਫ਼ਿਰੋਜ਼ਪੁਰ, 5 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ 'ਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਸੌਂਪਿਆਂ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ 17-07-20 ਤੋਂ ਬਾਅਦ ਭਰਤੀ ਜਥੇਬੰਦੀਆਂ 3704, 2392, 6635, 4161ਅਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸਮੂਹ ਆਗੂਆਂ ਵਲੋਂ ਇਸ ਮੌਕੇ ਸ਼ਮੂਲੀਅਤ ਕੀਤੀ ਗਈ | ਇਹ ਮੰਗ ਪੱਤਰ ਨਾਇਬ ਤਹਿਸੀਲਦਾਰ ਮੈਡਮ ਪਿ੍ਆ ਰਾਣੀ ਨੂੰ ਸੌਂਪਿਆ ਗਿਆ | ਸੰਬੋਧਨ ਕਰਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਡੀ.ਟੀ.ਐਫ. ਤੋਂ ਜ਼ਿਲ੍ਹਾ ਪ੍ਰਧਾਨ ਬਲਰਾਮ ਸ਼ਰਮਾ ਅਤੇ ਜਨਰਲ ਸਕੱਤਰ ਗਗਨਦੀਪ ਬਰਾੜ, ਸੂਬਾ ਪ੍ਰਧਾਨ ਯੁੱਧਜੀਤ ਸਰਾਂ, ਬਲਵੰਤ ਸਿੰਘ, ਰਾਜ ਕੁਮਾਰ, ਗੁਰਜੀਤ ਸਿੰਘ, ਸੁਖਵੀਰ ਗਿੱਲ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਤੋਂ ਡਾ. ਅਜੈ ਸ਼ਰਮਾ ਅਤੇ ਮਨੋਜ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀ ਮੰਗਾਂ ਜਿਉ ਦੀਆਂ ਤਿਉਂ ਖੜੀਆਂ ਹਨ | ਇਸ ਮੌਕੇ ਅਧਿਆਪਕ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਜਿਵੇਂ ਕਿ ਪੰਜਾਬ ਦੇ ਪੇ ਸਕੇਲ ਬਹਾਲ ਕਰਨ, ਰੀਕਾਸਟ ਲਿਸਟਾਂ ਵਿੱਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਿਲ ਕਰਨ, ਬਦਲੀਆਂ ਦਾ ਪੋਰਟਲ ਤੁਰੰਤ ਖੋਲ੍ਹਣ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜ਼ਿਲਿ੍ਹਆਂ ਵਿਚ ਸਮਾਨ ਅਨੁਪਾਤ ਵਿਚ ਵੰਡਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ,ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ, ਕੱਚੇ ਅਧਿਆਪਕਾਂ ਅਤੇ ਐਨ.ਐਸ.ਕਿਉਂ.ਐਫ ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ਵਿਚ ਮਰਜ਼ ਕੀਤਾ ਜਾਵੇ | ਇਸ ਮੌਕੇ ਅਧਿਆਪਕ ਆਗੂਆਂ ਗੁਰਪ੍ਰੀਤ ਮੱਲੋਕੇ, ਗੁਰਮੀਤ ਤੂੰਬੜ ਭੰਨ, ਅਵਤਾਰ ਪੁਰੀ, ਸੰਤੋਖ ਸਿੰਘ, ਰਾਜਕੁਮਾਰ, ਜੱਜ ਸਿੰਘ, ਰਾਹੁਲ ਗੌਤਮ, ਗੁਰਭੇਜ ਸਿੰਘ, ਮਲਕੀਤ ਸਿੰਘ, ਕਰਨਵੀਰ ਸਿੰਘ, ਈਸ਼ਵਰ ਸਿੰਘ, ਅਮਨਦੀਪ ਸ਼ਾਹਬੁੱਕਰ, ਅਮਨਦੀਪ ਕੱਸੋਆਣਾ, ਚਮਕੌਰ ਸਿੰਘ, ਸੁਖਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਪੇਅ ਸਕੇਲ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਅਤੇ ਹੋਰ ਮੁਲਾਜ਼ਮਾਂ ਵਲੋਂ ਇਹਨਾਂ ਨੂੰ ਭਰਮੀ ਹਮਾਇਤ ਦੇ ਕੇ ਵੋਟਾਂ ਵਿਚ ਜਿੱਤ ਹਾਸਿਲ ਕਰਵਾਈ ਸੀ, ਪਰ ਸਰਕਾਰ ਵਲੋਂ ਲਗਭਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏੇ | ਇਸ ਦੌਰਾਨ ਅਧਿਆਪਕਾਂ ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀ.ਪੀ.ਆਈ. ਦਫਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇਕ ਮਾਸ ਡੈਪੂਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ |

Ad Position 22
No active advertisement
ਪਿਛਲੀ ਖ਼ਬਰ ਘਰ 'ਚੋਂ 10 ਤੋਲੇ ਸੋਨਾ, 5 ਤੋਲੇ ਚਾਂਦੀ ਤੇ 2 ਵਿਦੇਸ਼ੀ ਘੜੀਆਂ ਚੋਰੀ <br/> ਅਗਲੀ ਖ਼ਬਰ ਸੀਵਰੇਜ ਦਾ ਪਾਣੀ ਸੜਕ 'ਤੇ ਆਉਣ ਕਾਰਨ ਸਕੂਲੀ ਬੱਚੇ, ਮਾਪੇ ਅਤੇ ਅਧਿਆਪਕ ਪ੍ਰੇਸ਼ਾਨ <br/>
Ad Position 24