12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਯੂਰੀਆ ਅਤੇ ਡੀ. ਏ. ਪੀ ਮੁਹੱਈਆ ਕਰਵਾਉਣ ਸੰਬੰਧੀ ਖੇਤੀਬਾੜੀ ਅਧਿਕਾਰੀ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 06-05-2026
ਫ਼ਿਰੋਜ਼ਪੁਰ, 5 ਮਈ (ਕੁਲਬੀਰ ਸਿੰਘ ਸੋਢੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ, ਕਿਰਨਪਾਲ ਸਿੰਘ ਸੋਢੀ ਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਵਲੋਂ ਮੱਕੀ ਤੇ ਝੋਨੇ ਦੀ ਫ਼ਸਲ ਲਈ ਯੂਰੀਆ ਤੇ ਡੀ.ਏ.ਪੀ ਖਾਦ ਦੀ ਕਿੱਲਤ ਸਬੰਧੀ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਬਲਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ | ਜਥੇਬੰਦੀ ਆਗੂਆਂ ਨੇ ਖੇਤੀਬਾੜੀ ਅਧਿਕਾਰੀ ਨੂੰ ਯੂਰੀਆ ਤੇ ਡੀ.ਏ.ਪੀ ਖਾਦ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਗਿਆ | ਉਨ੍ਹਾਂ ਅਪੀਲ ਕੀਤੀ ਕਿ ਕਿਸਾਨਾਂ ਦੀ ਆਰਥਿਕ ਲੁੱਟ ਨੂੰ ਖ਼ਤਮ ਕਰਨ ਲਈ ਯੂਰੀਆ ਤੇ ਡੀ.ਏ.ਪੀ ਕੋਆਪੇ੍ਰਟਿਵ ਸੁਸਾਇਟੀਆਂ ਵਿਚ ਮੁਹੱਈਆ ਕਾਰਵਾਈ ਜਾਵੇ | ਆਗੂਆਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵਲੋਂ ਸਮੇਂ ਸਿਰ ਯੂਰੀਆ ਤੇ ਡੀ.ਏ.ਪੀ ਦੀ ਸਾਰੀ ਜਾਣਕਾਰੀ ਕੋਆਪੇ੍ਰਟਿਵ ਸੁਸਾਇਟੀਆਂ ਤੋਂ ਹਾਸਲ ਕਰਨ ਤੇ ਬਾਜ਼ਾਰ ਵਿਚ ਛਾਪੇਮਾਰੀ ਨੂੰ ਵੀ ਤਰਜੀਹ ਦੇਣ, ਕਿਉਂਕਿ ਯੂਰੀਆ ਤੇ ਡੀ.ਏ.ਪੀ. ਖਾਦ ਦੀ ਕਾਲਾ ਬਾਜ਼ਾਰੀ ਵੱਡੇ ਪੱਧਰ ਤੇ ਹੋਣ ਕਰਕੇ ਕਿਸਾਨ ਵਰਗ ਆਰਥਿਕ ਲੁੱਟ ਦਾ ਸ਼ਿਕਾਰ ਹੋ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਕਈ ਵਾਰ ਤਾਂ ਅਜਿਹਾ ਸਮਾਂ ਆ ਜਾਂਦਾ ਹੈ ਕਿ ਡੀ.ਏ.ਪੀ.ਖਾਦ ਨਾ ਮਿਲਣ ਕਾਰਨ ਕਿਸਾਨ ਫ਼ਸਲ ਦੀ ਬਿਜਾਈ ਕਰਨ ਤੋਂ ਲੇਟ ਹੋ ਜਾਂਦਾ ਹੈ | ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਬਲਵਿੰਦਰ ਸਿੰਘ ਨੇ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵਾਸ ਦਿੱਤਾ ਕਿ ਯੂਰੀਆ ਤੇ ਡੀ.ਏ.ਪੀ. ਖਾਦ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ ਤੇ ਕਿਸਾਨਾਂ ਦੀ ਯੂਰੀਆ ਤੇ ਡੀ.ਏ.ਪੀ. ਖਾਦ ਦੀ ਮੰਗ ਨੂੰ ਵੀ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ ਤਾਂ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪੇ੍ਰਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਭਰ ਦੀਆਂ ਮੰਡੀਆਂ 'ਚ ਲਿਫ਼ਟਿੰਗ ਦਾ ਕੰਮ ਤੇਜ਼ ਕਰਨ ਦੀ ਹਦਾਇਤ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਗੁਰੂਹਰਸਹਾਏ ਵਿਚ ਨਕਦੀ ਦੀ ਕਮੀ ਕਾਰਨ ਲੋਕ ਪ੍ਰੇਸ਼ਾਨ <br/>
Ad Position 24