12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜ਼ਿਲ੍ਹੇ ਭਰ ਦੀਆਂ ਮੰਡੀਆਂ 'ਚ ਲਿਫ਼ਟਿੰਗ ਦਾ ਕੰਮ ਤੇਜ਼ ਕਰਨ ਦੀ ਹਦਾਇਤ-ਡਿਪਟੀ ਕਮਿਸ਼ਨਰ <br/>

Ad Position 21
No active advertisement
ਅਜੀਤ ਡੈਸਕ 06-05-2026
ਫ਼ਿਰੋਜ਼ਪੁਰ, 5 ਮਈ (ਸੁਖਵਿੰਦਰ ਸਿੰਘ)-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੀ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾ ਰਿਹਾ ਹੈ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 794348 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ | ਜਿਸ ਵਿਚੋਂ 771418 ਮੀਟਰਿਕ ਟਨ ਦੀ ਖ਼ਰੀਦ ਹੋਈ ਹੈ | ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਣਕ ਦੀ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਹਦਾਇਤ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਕੁੱਲ ਕਣਕ ਵਿਚੋਂ ਪਨਗ੍ਰੇਨ ਵਲੋਂ 240844 ਮੀਟਰਿਕ ਟਨ, ਮਾਰਕਫੈੱਡ ਵਲੋਂ 206344 ਮੀਟਰਿਕ ਟਨ, ਪਨਸਪ ਵਲੋਂ 197404 ਮੀਟਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵਲੋਂ 126826 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਿਚ 1965.60 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ 448549 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ | ਉਨ੍ਹਾਂ ਬਦਲਦੇ ਮੌਸਮ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਿਫ਼ਟਿੰਗ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਪੱਛਮੀ ਬੰਗਾਲ ਦੀ ਤਰਜ਼ 'ਤੇ ਭਾਜਪਾ ਪੰਜਾਬ 'ਚ ਵੀ ਇਤਿਹਾਸ ਸਿਰਜੇਗੀ-ਜ਼ੀਰਾ <br/> ਅਗਲੀ ਖ਼ਬਰ ਯੂਰੀਆ ਅਤੇ ਡੀ. ਏ. ਪੀ ਮੁਹੱਈਆ ਕਰਵਾਉਣ ਸੰਬੰਧੀ ਖੇਤੀਬਾੜੀ ਅਧਿਕਾਰੀ ਨਾਲ ਕੀਤੀ ਮੁਲਾਕਾਤ <br/>
Ad Position 24