ਜ਼ੀਰਾ, 5 ਮਈ (ਰਜਨੀਸ਼ ਕਥੂਰੀਆ)-ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਪੱਛਮੀ ਬੰਗਾਲ ਦੀ ਤਰਜ਼ 'ਤੇ ਭਾਜਪਾ ਪੰਜਾਬ 'ਚ ਵੀ ਇਤਿਹਾਸ ਸਿਰਜੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਹਲਕਾ ਜ਼ੀਰਾ ਦੇ ਇੰਚਾਰਜ ਅਵਤਾਰ ਸਿੰਘ ਜ਼ੀਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰ-ਦਰਸ਼ੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨੇ ਪੱਛਮੀ ਬੰਗਾਲ 'ਚ ਇਤਿਹਾਸ ਦਾ ਨਵਾਂ ਅਧਿਆਇ ਲਿਖਿਆ ਹੈ | ਉਨ੍ਹਾਂ ਕਿਹਾ ਕਿ ਇਹ ਸਫਲਤਾ ਜਲਦੀ ਹੀ ਪੰਜਾਬ 'ਚ ਵੀ ਦੁਹਰਾਈ ਜਾਵੇਗੀ | ਜਿੱਥੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪ੍ਰੇਸ਼ਾਨ ਹਨ ਅਤੇ ਜਿਸ 'ਤੇ ਗੈਂਗਸਟਰਾਂ ਅਤੇ ਮਾਫ਼ੀਆ ਨੂੰ ਸਰਪ੍ਰਸਤੀ ਦੇਣ ਦੇ ਦੋਸ਼ ਲੱਗ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਅਤੇ ਤਰੱਕੀ ਦੇ ਵਿਜ਼ਨ ਨੇ ਬੰਗਾਲ 'ਚ ਭਾਜਪਾ ਨੂੰ ਮਾਣ ਦਿਵਾਇਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵੀ ਜਲਦੀ ਹੀ ਇਸ ਤਰ੍ਹਾਂ ਦੇ ਬਦਲਾਅ ਦਾ ਗਵਾਹ ਬਣੇਗਾ | ਜਿਸ ਨਾਲ ਸੂਬੇ ਨੂੰ ਡਰੱਗ ਤੇ ਮਾਈਨਿੰਗ ਮਾਫ਼ੀਆ ਤੋਂ ਮੁਕਤ ਕਰਦਿਆਂ ਨੌਜਵਾਨਾਂ ਨੂੰ ਵਿਕਾਸ ਅਤੇ ਤਰੱਕੀ ਦੀ ਨਵੀਂ ਦਿਸ਼ਾ ਮਿਲੇਗੀ | ਇਸ ਮੌਕੇ ਉਨ੍ਹਾਂ ਦੇ ਗੋਪਾਲ ਦਾਸ ਸਿਡਾਣਾ, ਪਵਨ ਬਾਂਸਲ, ਭਾਜਪਾ ਮੰਡਲ ਸ਼ਹਿਰੀ ਦੇ ਪ੍ਰਧਾਨ ਵਿਸ਼ਾਲ ਸੂਦ, ਮੰਡਲ ਦਿਹਾਤੀ ਦੇ ਪ੍ਰਧਾਨ ਜਸਵਿੰਦਰ ਸਿੰਘ ਸ਼ਹੀਦ, ਕਾਰਜ ਸਿੰਘ ਆਹਲਾਂ ਸਰਕਲ ਪ੍ਰਧਾਨ ਮੱਖੂ, ਕੈਪਟਨ ਸਵਰਨ ਸਿੰਘ ਸ਼ਾਹਵਾਲਾ ਜਨਰਲ ਸਕੱਤਰ ਜ਼ਿਲ੍ਹਾ ਫਿਰੋਜ਼ਪੁਰ, ਚਮਕੌਰ ਸਿੰਘ ਰੰਧਾਵਾ ਅਤੇ ਮਨੋਜ ਸਚਦੇਵਾ ਆਦਿ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ |