12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

3 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫਤਾਰ <br/>

Ad Position 21
No active advertisement
ਅਜੀਤ ਡੈਸਕ 06-05-2026
ਜ਼ੀਰਾ, 5 ਮਈ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ 3 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਥਾਣਾ ਸਿਟੀ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੈੱਡ ਕਾਂਸਟੇਬਲ ਗੁਰਲਾਲ ਸਿੰਘ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ 'ਚ ਗਸ਼ਤ 'ਤੇ ਸਨ ਤਾਂ ਇਸ ਦੌਰਾਨ ਅਵਾਨ ਰੋਡ ਜ਼ੀਰਾ 'ਤੇ ਵਿਸ਼ਾਲ ਕੁਮਾਰ ਉਰਫ਼ ਗੈਵੀ ਪੁੱਤਰ ਗੁਰਬਚਨ ਸਿੰਘ ਵਾਸੀ ਮੁਹੱਲਾ ਚਾਹ ਬੇਰੀਆਂ ਮੱਲੋਕੇ ਰੋਡ ਜ਼ੀਰਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਨੂੰ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | 

Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਮੰਡਲ ਦੀ ਨਵੀਂ ਪ੍ਰਾਪਤੀ, ਵਿੱਤੀ ਸਾਲ 2026-27 ਦਾ ਪਹਿਲਾ ਬਾਸਮਤੀ ਰੈਕ ਰਵਾਨਾ <br/> ਅਗਲੀ ਖ਼ਬਰ ਪੱਛਮੀ ਬੰਗਾਲ ਦੀ ਤਰਜ਼ 'ਤੇ ਭਾਜਪਾ ਪੰਜਾਬ 'ਚ ਵੀ ਇਤਿਹਾਸ ਸਿਰਜੇਗੀ-ਜ਼ੀਰਾ <br/>
Ad Position 24