12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਹਰ ਵਰਗ ਨਿਭਾਵੇਗਾ ਅਹਿਮ ਭੂਮਿਕਾ-ਹੀਰੋ, ਬੂਹ, ਮਰਹਾਣਾ, ਠੁਕਰਾਲ, ਬਾਹਰਵਾਲੀ <br/>

Ad Position 21
No active advertisement
ਅਜੀਤ ਡੈਸਕ 06-05-2026
ਮੱਖੂ, 5 ਮਈ (ਵਰਿੰਦਰ ਮਨਚੰਦਾ)-2027 'ਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਪੰਜਾਬ ਦਾ ਹਰ ਵਰਗ ਅਹਿਮ ਭੂਮਿਕਾ ਨਿਭਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਜ਼ੀਰਾ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਬੂਹ, ਸਾਬਕਾ ਸਰਪੰਚ ਤਰਸੇਮ ਸਿੰਘ ਚੱਕ ਮਰਹਾਣਾ, ਸੀਨੀਅਰ ਯੂਥ ਅਕਾਲੀ ਆਗੂ ਵਿਸ਼ਾਲ ਠੁਕਰਾਲ ਅਤੇ ਸਾਬਕਾ ਸਰਪੰਚ ਕੁਲਦੀਪ ਸਿੰਘ ਬਾਹਰਵਾਲੀ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਸੂਬੇ ਦੇ ਲੋਕ ਵਿਕਾਸ ਚਾਹੁੰਦੇ ਹਨ ਨਾ ਕਿ ਨਕਲਾਂ ਜਾਂ ਚੁਟਕਲੇ | ਇਸ ਬਦਲਾਅ ਵਾਲੀ ਸਰਕਾਰ ਨੇ ਸੂਬੇ ਦਾ ਸੱਤਿਆਨਾਸ ਕਰਕੇ ਰੱਖ ਦਿੱਤਾ ਹੈ | ਉਨ੍ਹਾਂ ਮੌਜੂਦਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ਹਕੂਮਤ ਦੀਆਂ ਗ਼ਲਤ ਨੀਤੀਆਂ ਅਤੇ ਲਾਰੇਬਾਜ਼ੀ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ | ਅੱਜ ਹਰ ਵਰਗ ਪਛਤਾਵਾ ਕਰ ਰਿਹਾ ਹੈ ਅਤੇ ਲੋਕਾਂ ਦੀ ਦਿਲੀ ਇੱਛਾ ਹੈ ਕਿ ਪੰਜਾਬ ਦੀ ਵਾਗਡੋਰ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ਵਿਚ ਸੌਂਪੀ ਜਾਵੇ | ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ ਕਿ ਸੂਬੇ ਦਾ ਵਿਕਾਸ ਕਾਰਜ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋ ਸਕਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦੇਸ਼-ਵਿਦੇਸ਼ ਵੱਸਦਾ ਹਰ ਵਰਗ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲਾ ਹੋਇਆ ਪਿਆ | ਉਨ੍ਹਾਂ ਦਾਅਵਾ ਕੀਤਾ ਕਿ ਇਸ ਵੇਲੇ ਪੰਜਾਬ ਦੇ ਕੋਨੇ-ਕੋਨੇ ਵਿਚ ਅਕਾਲੀ ਦਲ ਦੇ ਹੱਕ ਵਿਚ ਇਕ ਜ਼ਬਰਦਸਤ ਲਹਿਰ ਚੱਲ ਰਹੀ ਹੈ, ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੱਕ ਇਕ ਸੁਨਾਮੀ ਦਾ ਰੂਪ ਧਾਰਨ ਕਰ ਲਵੇਗੀ |

Ad Position 22
No active advertisement
ਪਿਛਲੀ ਖ਼ਬਰ 11 ਮਈ ਤੋਂ ਸ਼ੁਰੂ ਹੋਵੇਗਾ ਦੋ ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ-ਡਿਪਟੀ ਡਾਇਰੈਕਟਰ <br/> ਅਗਲੀ ਖ਼ਬਰ ਫਿਰੋਜ਼ਪੁਰ ਮੰਡਲ ਦੀ ਨਵੀਂ ਪ੍ਰਾਪਤੀ, ਵਿੱਤੀ ਸਾਲ 2026-27 ਦਾ ਪਹਿਲਾ ਬਾਸਮਤੀ ਰੈਕ ਰਵਾਨਾ <br/>
Ad Position 24