12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

11 ਮਈ ਤੋਂ ਸ਼ੁਰੂ ਹੋਵੇਗਾ ਦੋ ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ-ਡਿਪਟੀ ਡਾਇਰੈਕਟਰ <br/>

Ad Position 21
No active advertisement
ਅਜੀਤ ਡੈਸਕ 06-05-2026
ਫ਼ਿਰੋਜ਼ਪੁਰ, 5 ਮਈ (ਕੁਲਬੀਰ ਸਿੰਘ ਸੋਢੀ)-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡਿਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੋ ਹਫ਼ਤੇ ਡੇਅਰੀ ਸਿਖਲਾਈ ਦਾ ਦੂਜਾ ਬੈਚ ਮਿਤੀ 11 ਮਈ ਤੋਂ ਸ਼ੁਰੂ ਹੋ ਕੇ 22 ਮਈ ਤੱਕ ਇੰਚਾਰਜ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਗਿੱਲ ਅਤੇ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨਤਾਰਨ ਵਿਖੇ ਚਲਾਇਆ ਜਾ ਰਿਹਾ ਹੈ | ਇਹ ਜਾਣਕਾਰੀ ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਹਾਂਡਾ ਨੇ ਸਾਂਝੀ ਕੀਤੀ | ਡਿਪਟੀ ਡਾਇਰੈਕਟਰ ਡੇਅਰੀ ਹਾਂਡਾ ਨੇ ਦੱਸਿਆ ਕਿ ਸਿਖਲਾਈ ਸਮਾਪਤ ਹੋਣ ਉਪਰੰਤ ਲਾਭਪਾਤਰੀ ਨੂੰ ਵੱਖ-ਵੱਖ ਬੈਂਕਾਂ ਤੋਂ ਘੱਟ ਵਿਆਜ ਦਰਾਂ ਤੇ 2 ਤੋਂ 20 ਦੁਧਾਰੂ ਪਸ਼ੂਆਂ ਤੇ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾ ਕੇ ਡੇਅਰੀ ਯੂਨਿਟ ਸਥਾਪਿਤ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਜਨਰਲ ਵਰਗ ਦੇ ਲਾਭਪਾਤਰੀਆਂ ਨੂੰ 25 ਪ੍ਰਤੀਸ਼ਤ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਲਾਭਪਾਤਰੀਆਂ ਨੂੰ 33 ਪ੍ਰਤੀਸ਼ਤ ਸਬਸਿਡੀ ਵੀ ਦਿੱਤੀ ਜਾਵੇਗੀ | ਹਾਂਡਾ ਨੇ ਕਿਹਾ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਿਖਲਾਈ ਪ੍ਰਾਪਤ ਕਰਨ ਲਈ ਚਾਹਵਾਨ ਲਾਭਪਾਤਰੀ ਆਪਣੇ ਦਸਤਾਵੇਜ਼ ਜਿਵੇਂ ਕਿ ਯੋਗਤਾ ਦਾ ਪਰੂਫ਼ ਘੱਟ ਤੋਂ ਘੱਟ ਪੰਜਵੀਂ ਪਾਸ, ਅਧਾਰ ਕਾਰਡ (ਅਨੁਸੂਚਿਤ ਜਾਤੀ ਨਾਲ ਸਬੰਧਿਤ ਲਾਭਪਾਤਰੀ) ਸ਼ਡਊਲਕਾਸਟ ਸਰਟੀਫਿਕੇਟ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਕਮਰਾ ਨੰਬਰ 04, ਬਲਾਕ ਏ.ਡੀ.ਸੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ 9 ਮਈ ਤੱਕ ਜਮਾ ਕਰਵਾ ਸਕਦੇ ਹਨ | ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਹਾਂਡਾ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਉਮੀਦਵਾਰ ਜੋ ਕਿ ਘੱਟ ਤੋਂ ਘੱਟ ਪੰਜਵੀਂ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਿਤ ਹੋਣ ਸਿਖਲਾਈ ਵਿਚ ਭਾਗ ਲੈ ਸਕਦੇ ਹਨ | ਵਧੇਰੇ ਜਾਣਕਾਰੀ ਲਈ ਕਪਲਮੀਤ ਸਿੰਘ ਸੰਧੂ ਕਾਰਜਕਾਰੀ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਐੱਸ. ਬੀ. ਐੱਸ ਸਟੇਟ ਯੂਨੀਵਰਸਿਟੀ ਵਿਚ ਤੇਜਸ ਪਹਿਲ ਤਹਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ 8 ਮਈ ਨੂੰ <br/> ਅਗਲੀ ਖ਼ਬਰ ਅਕਾਲੀ ਦਲ ਦੀ ਸਰਕਾਰ ਬਣਾਉਣ 'ਚ ਹਰ ਵਰਗ ਨਿਭਾਵੇਗਾ ਅਹਿਮ ਭੂਮਿਕਾ-ਹੀਰੋ, ਬੂਹ, ਮਰਹਾਣਾ, ਠੁਕਰਾਲ, ਬਾਹਰਵਾਲੀ <br/>
Ad Position 24