12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕੋਟ ਕਰੋੜ ਕਲਾਂ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਸਿਖਲਾਈ ਕੈਂਪ <br/>

Ad Position 21
No active advertisement
ਪਿੰਡ ਕੋਟ ਕਰੋੜ ਕਲਾਂ ਵਿਖੇ ਕਿਸਾਨਾਂ ਨੂੰ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਦੇਣ ਸਮੇਂ ਕਿ੍ਸ਼ੀ ਵਿਗਿਆਨ ਕੇਂਦਰ ਫ਼ਿਰੋਜ਼ਪੁਰ ਦੀ ਟੀਮ | ਤਸਵੀਰ: ਕੁਲਜਿੰਦਰ ਸਿੰਘ ਗਿੱਲ <br/> 06-05-2026
ਤਲਵੰਡੀ ਭਾਈ, 5 ਮਈ (ਕੁਲਜਿੰਦਰ ਸਿੰਘ ਗਿੱਲ)- ਰਸਾਇਣਿਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਰੁਝਾਨ ਨੂੰ ਥੰਮ੍ਹਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਚਲਾਈ ਗਈ ਮੁਹਿੰਮ ਤਹਿਤ ਪਿੰਡ ਕੋਟ ਕਰੋੜ ਕਲਾਂ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਵਲੋਂ ਵਧੀਕ ਨਿਰਦੇਸ਼ਕ ਡਾ. ਗੁਰਮੇਲ ਸਿੰਘ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਾ: ਭੱਲਣ ਸਿੰਘ ਸੇਖੋਂ ਸਹਾਇਕ ਪ੍ਰੋਫੈਸਰ, ਸਬਜ਼ੀ ਵਿਗਿਆਨ ਨੇ ਕਿਸਾਨਾਂ ਨੂੰ ਮੁੱਖ ਫ਼ਸਲਾਂ, ਸਬਜ਼ੀਆਂ ਅਤੇ ਫਲਾਂ ਵਿੱਚ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਦੇ ਅਧਾਰ 'ਤੇ ਕਰਨ ਦੀ ਸਲਾਹ ਦਿੱਤੀ | ਉਹਨਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਜਿੱਥੇ ਖੇਤੀ ਦੀ ਲਾਗਤ ਘਟਦੀ ਹੈ, ਉੱਥੇ ਹੀ ਪੈਦਾਵਾਰ ਵਿੱਚ ਵੀ ਵਾਧਾ ਹੁੰਦਾ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਮਿੱਟੀ ਦੇ ਨਮੂਨੇ ਲੈਣ ਦੀ ਸਹੀ ਵਿਧੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਯੂਰੀਆ ਦੀ ਸੀਮਤ ਵਰਤੋਂ ਕਰਨ ਦੀ ਸਲਾਹ ਦਿੰਦਿਆਂ, ਇੱਕੋ ਵਾਰ ਵੱਧ ਮਾਤਰਾ ਵਿੱਚ ਖਾਦ ਪਾਉਣ ਤੋਂ ਗੁਰੇਜ਼ ਕਰਨ ਲਈ ਵੀ ਕਿਹਾ | ਉਹਨਾਂ ਪਾਣੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਪੀ.ਆਰ.131, ਪੀ.ਆਰ.132, ਪੀ.ਆਰ.126 ਅਤੇ ਨਵੀਂ ਕਿਸਮ ਪੀ.ਆਰ. 133 ਨੂੰ ਅਪਣਾਉਣ ਦੀ ਸਲਾਹ ਦਿੱਤੀ | ਇਸ ਤੋਂ ਇਲਾਵਾ ਬਾਸਮਤੀ ਦੀ ਫ਼ਸਲ ਵਿੱਚ ਬੀਜ ਦੀ ਸੋਧ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵੀ ਚਰਚਾ ਕੀਤੀ ਗਈ | ਜਦਕਿ ਡਾ: ਦੀਵਿਆਂ ਜੈਨ ਸਹਾਇਕ ਪ੍ਰੋਫੈਸਰ, ਗ੍ਰਹਿ ਵਿਗਿਆਨ ਨੇ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਘਰੇਲੂ ਸੁਆਣੀਆਂ ਲਈ ਲਗਾਏ ਜਾਂਦੇ ਕਿੱਤਾ ਮੁਖੀ ਸਿਖਲਾਈ ਕੋਰਸਾਂ ਅਤੇ ਜਿਨਸਾਂ ਦੇ ਮੁੱਲ ਵਾਧੇ ਸਬੰਧੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਤੇ ਵੱਖ ਵੱਖ ਕਿਸਾਨਾਂ ਵਲੋਂ ਫਸਲਾਂ ਅਤੇ ਖਾਦਾਂ ਦੀ ਵਰਤੋਂ ਸਬੰਧੀ ਵੱਖ ਵੱਖ ਸੁਆਲ ਪੁੱਛੇ ਗਏ, ਜਿਨ੍ਹਾਂ ਦੇ ਮਾਹਿਰਾਂ ਵਲੋਂ ਢੁਕਵੇਂ ਜਵਾਬ ਦਿੱਤੇ ਗਏ | ਸਮਾਪਤੀ ਸਮੇਂ ਕੋਟ ਕਰੋੜ ਕਲਾਂ ਦੇ ਸਰਪੰਚ ਸੂਬੇਦਾਰ ਜਸਵਿੰਦਰ ਸਿੰਘ ਖੋਸਾ ਅਤੇ ਅਮਰੀਕ ਸਿੰਘ ਖੋਸਾ ਨੇ ਕਿ੍ਸ਼ੀ ਵਿਗਿਆਨ ਕੇਂਦਰ ਦੀ ਟੀਮ ਲਈ ਧੰਨਵਾਦੀ ਸ਼ਬਦ ਕਹਿੰਦਿਆਂ ਕਿਹਾ ਕਿ ਇਸ ਵਡਮੁੱਲੀ ਜਾਣਕਾਰੀ ਨਾਲ ਜਿੱਥੇ ਕਿਸਾਨਾਂ ਨੂੰ ਵੱਡਾ ਲਾਭ ਮਿਲੇਗਾ ਉੱਥੇ ਖੇਤੀ ਉਪਜ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਚਾਇਤ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਆਸਾਮ, ਪੱਛਮੀ ਬੰਗਾਲ ਤੇ ਪਾਂਡੂਚੇਰੀ ਦੀਆਂ ਚੋਣਾਂ ਜਿੱਤਣ 'ਤੇ ਭਾਜਪਾਈਆਂ ਨੇ ਮੁੱਦਕੀ 'ਚ ਵੰਡੇ ਲੱਡੂ <br/>
Ad Position 24