12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪੰਚਾਇਤ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ <br/>

Ad Position 21
No active advertisement
ਜਾਣਕਾਰੀ ਦਿੰਦੇ ਹੋਏ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਗੁਰੂਹਰਸਹਾਏ ਦੇ ਆਗੂ | ਤਸਵੀਰਾਂ-ਹਰਚਰਨ ਸਿੰਘ ਸੰਧੂ <br/> 06-05-2026
ਗੁਰੂਹਰਸਹਾਏ, 5 ਮਈ (ਹਰਚਰਨ ਸਿੰਘ ਸੰਧੂ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਬਲਾਕ ਗੁਰੂਹਰਸਹਾਏ ਦਾ ਇਕ ਵਫ਼ਦ ਬਲਾਕ ਪੰਚਾਇਤ ਅਫਸਰ ਬੀ.ਡੀ.ਪੀ.ਓ. ਗੁਰੂਹਰਸਹਾਏ ਨੂੰ ਮਿਲਿਆ | ਇਸ ਵਫ਼ਦ ਦੀ ਪ੍ਰਧਾਨਗੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਾਕ ਪ੍ਰਧਾਨ ਹਰਜਿੰਦਰ ਸਿੰਘ ਰਾਜਾ ਜੰਡਵਾਲਾ ਨੇ ਕੀਤੀ | ਇਸ ਮੀਟਿੰਗ ਦੇ ਵਿਚ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਤੇ ਗੱਲਬਾਤ ਕੀਤੀ ਗਈ ਅਤੇ ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਪ੍ਰਧਾਨ ਨੇ ਆਖਿਆ ਕਿ ਪੰਚਾਇਤੀ ਜ਼ਮੀਨ ਵਿਚੋਂ 1/3 ਹਿੱਸੇ ਦੀ ਜ਼ਮੀਨ ਸਸਤੇ ਰੇਟ ਤੇ ਮਜ਼ਦੂਰਾਂ ਨੂੰ ਦਿੱਤੀ ਜਾਵੇ ਅਤੇ ਮਜ਼ਦੂਰਾਂ ਦੀ ਧਰਮਸ਼ਾਲਾ ਦੇ ਵਿਚ ਬੋਲੀਆਂ ਲਾਈਆਂ ਜਾਣ ਇਹ ਵੀ ਜ਼ਿਕਰਯੋਗ ਹੈ ਕਿ ਅੱਜ ਤੱਕ ਪਲਾਟਾਂ ਦੀ ਅਦਲਾ ਬਦਲੀ ਨਹੀਂ ਕੀਤੀ ਜੋ ਕਿ ਮਾੜੇ ਪਲਾਟ ਹਰ ਵਾਰ ਮਜ਼ਦੂਰ ਪਰਿਵਾਰਾਂ ਨੂੰ ਦਿੱਤੇ ਜਾਂਦੇ ਹਨ ਅਤੇ ਆਗੂ ਸਾਹਿਬਾਨਾਂ ਵਲੋਂ ਆਵਾਸ ਯੋਜਨਾ ਤਹਿਤ ਰਹਿੰਦੀਆਂ ਗਰਾਂਟਾਂ ਦੀ ਪੇਮੈਂਟ ਖਾਤਿਆਂ ਵਿਚ ਪਵਾਉਣ ਦੀ ਮੰਗ ਰੱਖੀ ਅਤੇ ਮਜ਼ਦੂਰਾਂ ਨੂੰ 5-5 ਮਰਲਿਆਂ ਦੇ ਪਲਾਟਾਂ ਦੀ ਵੀ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਮਜ਼ਦੂਰ ਆਪਣੇ ਤੰਗੀਆਂ ਤਰੂਸੀਆਂ ਵਿਚੋਂ ਬਹੁਤ ਮਾੜੀ ਜ਼ਿੰਦਗੀ ਜਿਉਂ ਰਹੇ ਹਨ | ਜਿਨਾਂ ਦਾ ਤੁਰੰਤ ਹੱਲ ਕੱਢਿਆ ਜਾਵੇ ਇਸ ਤੋਂ ਇਲਾਵਾ ਨਰੇਗਾ ਦੇ ਬੰਦ ਪਏ ਹੋਏ ਕੰਮਾਂ ਨੂੰ ਚਾਲੂ ਕਰਵਾਇਆ ਜਾਵੇ ਅਤੇ ਨਿਰਵਿਘਨ ਕੰਮ ਸ਼ੁਰੂ ਕੀਤਾ ਜਾਵੇ | ਇਸ ਮੌਕੇ ਦਫ਼ਤਰ 'ਚ ਹਾਜ਼ਰ ਐਸ.ਈ.ਪੀ ਓ ਨੂੰ ਆਪਣੀਆਂ ਮੰਗਾਂ ਪ੍ਰਤੀ ਮੰਗ ਪੱਤਰ ਸੌਂਪਿਆ |

Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ 'ਚ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਮਨਾਈ ਜਿੱਤਾਂ ਦੀ ਖ਼ੁਸ਼ੀ <br/> ਅਗਲੀ ਖ਼ਬਰ ਕੋਟ ਕਰੋੜ ਕਲਾਂ ਵਿਖੇ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਸਿਖਲਾਈ ਕੈਂਪ <br/>
Ad Position 24