ਤਲਵੰਡੀ ਭਾਈ, 5 ਮਈ (ਕੁਲਜਿੰਦਰ ਸਿੰਘ ਗਿੱਲ)-ਬੀਤੇ ਆਏ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਪੱਛਮੀ ਬੰਗਾਲ ਸਮੇਤ 4 ਰਾਜਾਂ ਵਿਚ ਮਿਲੀਆਂ ਜਿੱਤਾਂ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਹੈ | ਜਿਸ ਦੇ ਚੱਲਦਿਆਂ ਤਲਵੰਡੀ ਭਾਈ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਅੱਜ ਇੱਥੇ ਪੁਰਾਣੀ ਦਾਣਾ ਮੰਡੀ ਵਿਖੇ ਲੱਡੂ ਵੰਡੇ ਗਏ | ਇਸ ਮੌਕੇ ਤੇ ਮੰਡਲ ਪ੍ਰਧਾਨ ਸ਼ਾਮ ਸੁੰਦਰ ਟਿੰਕੂ ਬਾਂਸਲ ਦੀ ਅਗਵਾਈ ਹੇਠ ਇਕੱਤਰ ਹੋਏ ਆਗੂਆਂ ਅਤੇ ਵਰਕਰਾਂ ਵਲੋਂ ਨਾਅਰੇਬਾਜ਼ੀ ਕਰਦੇ ਹੋਏ ਇਕ ਦੂਜੇ ਨੂੰ ਮਿਠਾਈ ਖੁਆ ਕੇ ਮੂੰਹ ਮਿੱਠਾ ਕਰਵਾਉਂਦਿਆਂ ਮੁਬਾਰਕਬਾਦ ਦਿੱਤੀ ਗਈ ਅਤੇ ਲੋਕਾਂ ਨੂੰ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ | ਇਸ ਸਮੇਂ ਵਿਚਾਰ ਸਾਂਝੇ ਕਰਦਿਆਂ ਜ਼ਿਲ੍ਹਾ ਉਪ ਪ੍ਰਧਾਨ ਵਿਜੇ ਕੁਮਾਰ ਕੈਥ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਕਾਸ ਪੱਖੀ ਏਜੰਡੇ ਨੂੰ ਸਮੁੱਚੇ ਦੇਸ਼ ਭਰ ਵਿਚ ਹੁੰਗਾਰਾ ਮਿਲ ਰਿਹਾ ਹੈ | ਜਿਸ ਦੇ ਚੱਲਦਿਆਂ ਪੰਜਾਬ ਅੰਦਰ ਵੀ ਆਗਾਮੀ ਚੋਣਾ ਦੌਰਾਨ ਭਾਰਤੀ ਜਨਤਾ ਦਾ ਪਰਚਮ ਲਹਿਰਾਏਗਾ | ਇਸ ਸਮੇਂ ਸਾਬਕਾ ਮੰਡਲ ਪ੍ਰਧਾਨ ਰੌਸ਼ਨ ਲਾਲ ਬਜਾਜ ਨੇ ਪਾਰਟੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਇਸ ਜਿੱਤ ਦੀ ਮੁਬਾਰਕਬਾਦ ਦਿੱਤੀ | ਇਸ ਸਮੇਂ ਜਗਦੀਸ਼ ਗੋਇਲ ਨੀਟਾ ਸਾਬਕਾ ਚੇਅਰਮੈਨ, ਰਾਜਨਦੀਪ ਸਿੰਘ, ਅਨਿਲ ਅਰੋੜਾ ਸਾਬਕਾ ਮੰਡਲ ਪ੍ਰਧਾਨ, ਰਾਮ ਤੀਰਥ ਗੁਪਤਾ, ਗੌਤਮ ਮਿੱਤਲ, ਵਰੁਨ ਗਰਗ, ਪਵਨ ਗੋਇਲ, ਪਿਆਰੇ ਲਾਲ ਧੀਂਗੜਾ, ਲਵਕੇਸ਼ ਪਵਾਰ ਕਾਲਾ, ਸਤਪਾਲ ਬਾਂਸਲ ਆਦਿ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ |