12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਮੈਂਬਰਾਂ ਨੇ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ <br/>

Ad Position 21
No active advertisement
ਐੱਸ.ਡੀ.ਐੱਮ ਨੂੰ ਮੰਗ ਪੱਤਰ ਦੇਣ ਸਮੇਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਤੇ ਸੀਨੀਅਰ ਮੈਂਬਰ | ਅਜੀਤ ਤਸਵੀਰ <br/> 06-05-2026
ਫ਼ਿਰੋਜ਼ਪੁਰ, 5 ਮਈ (ਕੁਲਬੀਰ ਸਿੰਘ ਸੋਢੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ (ਪੰਜਾਬ) ਦੀ ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਧਾਨ ਜਸਪਾਲ ਕੌਰ ਦੀ ਅਗਵਾਈ ਵਿਚ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਮਾੜੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦੇ ਹੋਏ ਰੋਸ ਪ੍ਰਦਰਸ਼ਨ ਕੀਤਾ | ਜਿਸ ਪਿੱਛੋਂ ਯੂਨੀਅਨ ਮੈਂਬਰਾਂ ਵਲੋਂ ਐੱਸ. ਡੀ. ਐੱਮ ਅਭਿਸ਼ੇਕ ਸ਼ਰਮਾ ਨਾਲ ਮੁਲਾਕਾਤ ਕਰਕੇ ਇਕ ਮੰਗ ਪੱਤਰ ਸੌਂਪਿਆ | ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਨੇ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਮਰਦਮਸ਼ੁਮਾਰੀ 2026-27 ਸਬੰਧੀ ਟਰੇਨਿੰਗ ਕਰਵਾਉਣ ਲਈ ਦੂਰ-ਦੁਰਾਡੇ ਦੇ ਪਿੰਡਾਂ ਦੀਆਂ ਆਂਗਣਵਾੜੀ ਵਰਕਰਾਂ ਨੂੰ ਸ਼ਹਿਰ ਬੁਲਾ ਕੇ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਦੀ ਮੰਗ ਹੈ ਕਿ ਮਰਦਮਸ਼ੁਮਾਰੀ ਦੀ ਡਿਊਟੀ ਉਨ੍ਹਾਂ ਦੇ ਆਪਣੇ ਸੈਂਟਰ ਸਟੇਸ਼ਨਾਂ 'ਤੇ ਹੀ ਲਗਾਈ ਜਾਵੇ | ਪ੍ਰਧਾਨ ਜਸਪਾਲ ਕੌਰ ਨੇ ਜਾਣਕਾਰੀ ਦਿੱਤੀ ਕਿ ਸ਼ਹਿਰੀ ਡਿਊਟੀ ਲਈ ਪਹਿਲਾਂ ਹੀ ਆਂਗਣਵਾੜੀ ਵਰਕਰ ਮੌਜੂਦ ਹਨ, ਇਸ ਲਈ ਪਿੰਡਾਂ ਵਾਲੀਆਂ ਵਰਕਰਾਂ ਦੀ ਡਿਊਟੀ ਉਨ੍ਹਾਂ ਦੇ ਆਪਣੇ ਹੀ ਪਿੰਡਾਂ ਵਿਚ ਲਗਾਈ ਜਾਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਫ਼ਾਲਤੂ ਖੱਜਲ ਖ਼ੁਆਰੀ ਤੋਂ ਬਚਾਇਆ ਜਾ ਸਕੇ | ਜ਼ਿਲ੍ਹਾ ਪ੍ਰਧਾਨ ਜਸਪਾਲ ਕੌਰ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਜੇਕਰ ਫਿਰ ਵੀ ਨਗਰ ਕੌਂਸਲ ਅਧਿਕਾਰੀ ਵਲੋਂ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਤਿੱਖਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਕਾਂਤਾ ਰਾਣੀ, ਕੈਸ਼ੀਅਰ ਰਾਜਵੰਤ ਕੌਰ ਅਟਾਰੀ, ਬਲਾਕ ਪ੍ਰਧਾਨ ਜਸਵਿੰਦਰ ਕੌਰ, ਹਰਮੀਤ ਕੌਰ, ਪਰਮਜੀਤ ਕੌਰ, ਨਰਿੰਦਰ ਕੌਰ ਅਤੇ ਹੋਰ ਕਈ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਨਗਣਨਾ ਡਿਊਟੀ ਲਈ ਸਰਕਾਰੀ ਨਿਯਮਾਂ ਅਨੁਸਾਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਮੰਗ <br/> ਅਗਲੀ ਖ਼ਬਰ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ <br/>
Ad Position 24