ਫ਼ਿਰੋਜ਼ਪੁਰ, 5 ਮਈ (ਕੁਲਬੀਰ ਸਿੰਘ ਸੋਢੀ)- ਕਿਸਾਨੀ ਮੰਗਾਂ ਤੇ ਹੋਰਨਾਂ ਮਸਲਿਆਂ ਸੰਬੰਧੀ ਅਹਿਮ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਦੀ ਪ੍ਰਧਾਨਗੀ 'ਚ ਹੋਈ | ਜਿਸ ਵਿਚ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਤੇ ਕਿਰਨਪਾਲ ਸਿੰਘ ਸੋਢੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਨੇ ਹਾਜ਼ਰ ਆਗੂਆਂ ਨਾਲ ਕਿਸਾਨੀ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਮੰਗਾਂ ਦੀ ਪੂਰਤੀ ਲਈ ਅਗਲੇ ਪ੍ਰੋਗਰਾਮ ਸੰਬੰਧੀ ਸੁਝਾਅ ਮੰਗੇ | ਬੈਠਕ ਦੌਰਾਨ ਹਾਜ਼ਰ ਸੂਬਾ ਮੀਤ ਪ੍ਰਧਾਨ ਹਰਦਿਆਲ ਸਿੰਘ ਤੇ ਕਿਰਨਪਾਲ ਸਿੰਘ ਸੋਢੀ ਨੇ ਜਾਣਕਾਰੀ ਕਰਦਿਆਂ ਦੱਸਿਆ ਕਿ ਸਰਕਾਰ ਨੇ ਸੁਸਾਇਟੀਆਂ ਦੇ ਹੱਦ ਕਰਜ਼ੇ ਵਧਾਏ ਹਨ, ਜੋ ਸਮੇਂ ਦੀ ਲੋੜ ਸੀ | ਉਨ੍ਹਾਂ ਸਰਕਾਰ ਦੇ ਇਸ ਸ਼ਲਾਘਾਯੋਗ ਕੰਮ ਦੀ ਪ੍ਰਸੰਸਾ ਕੀਤੀ | ਉਨ੍ਹਾਂ ਦੱਸਿਆ ਕਿ ਜਾਣਕਾਰੀ ਮਿਲੀ ਹੈ ਕਿ ਕੋਆਪੇ੍ਰਟਿਵ ਬੈਂਕਾਂ ਦੇ ਮੁਲਾਜ਼ਮ ਆਪਣੀਆਂ ਮੰਗਾਂ ਦੀ ਪੂਰਤੀ ਲਈ ਹੜਤਾਲ 'ਤੇ ਜਾਣ ਦੀ ਤਿਆਰੀ ਵਿਚ ਹਨ | ਜਿਸ ਦਾ ਵੱਡਾ ਨੁਕਸਾਨ ਕਿਸਾਨਾਂ ਨੂੰ ਹੋਵੇਗਾ | ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕੋਆਪਰੇਟਿਵ ਬੈਂਕ ਨੂੰ ਫ਼ੰਡ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕਿ ਕਿਸਾਨਾਂ ਨੂੰ ਲਾਭ ਮਿਲ ਸਕੇ ਤੇ ਬੈਂਕਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਵੀ ਜ਼ਰੂਰ ਕਰਨ ਤਾਂ ਕਿ ਕਿਸਾਨਾਂ ਨੂੰ ਬੈਂਕਾਂ ਤੋਂ ਮਿਲਣ ਵਾਲੀਆਂ ਸਹੂਲਤਾਂ 'ਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ | ਆਗੂਆਂ ਨੇ ਕੋਆਪਰੇਟਿਵ ਬੈਂਕ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਇਹ ਸਮਾਂ ਕਿਸਾਨਾਂ ਨਾਲ ਖੜਨ ਦਾ ਹੈ | ਕਿਉਂਕਿ ਲੰਮੇ ਸਮੇਂ ਤੋਂ ਨਵੇਂ ਹੱਦ ਕਰਜ਼ੇ ਨਹੀਂ ਬਣ ਰਹੇ ਅਤੇ ਕਿਸਾਨਾਂ ਨੂੰ ਕੋਆਪਰੇਟਿਵ ਅਦਾਰੇ ਤੋਂ ਲਾਭ ਨਹੀਂ ਮਿਲ ਰਿਹਾ | ਇਸ ਲਈ ਨਵੇਂ ਮੈਂਬਰਾਂ ਦੇ ਹੱਦ ਕਰਜ਼ੇ ਬਣਾਏ ਜਾਣ | ਇਸ ਮੌਕੇ ਜਲੌਰ ਸਿੰਘ ਜ਼ਿਲ੍ਹਾ ਖ਼ਜ਼ਾਨਚੀ, ਬਲਵਿੰਦਰ ਸਿੰਘ ਜਨਰਲ ਸਕੱਤਰ, ਚਮਕੌਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਪਲਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਆਨੰਦ ਸਿੰਘ ਕੱਚਰਭੰਨ, ਬਲਵਿੰਦਰ ਸਿੰਘ ਜ਼ੀਰਾ, ਚਮਕੌਰ ਸਿੰਘ ਬਲਾਕ ਪ੍ਰਧਾਨ, ਦਲਜੀਤ ਸਿੰਘ ਬਲਾਕ ਪ੍ਰਧਾਨ, ਗੁਰਮੀਤ ਸਿੰਘ ਬਲਾਕ ਪ੍ਰਧਾਨ, ਜਸਕਰਨ ਸਿੰਘ ਬਲਾਕ ਪ੍ਰਧਾਨ, ਸਰਵਨ ਸਿੰਘ ਬਲਾਕ ਪ੍ਰਧਾਨ, ਗੁਰਭੇਜ ਸਿੰਘ ਬਲਾਕ ਪ੍ਰਧਾਨ, ਗੁਰਵਿੰਦਰ ਸਿੰਘ ਮਰੂੜ, ਸੁਖਦੇਵ ਸਿੰਘ ਹਾਮਦਵਾਲਾ ਉਤਾੜ, ਹਰਜਿੰਦਰ ਸਿੰਘ ਹਾਮਦ ਵਾਲਾ ਉਤਾੜ, ਸਲਵਿੰਦਰ ਸਿੰਘ ਬਲਾਕ ਮੀਤ ਪ੍ਰਧਾਨ, ਗੁਰਪ੍ਰਤਾਪ ਸਿੰਘ ਅਲੀਪੁਰ, ਗੁਰਮੇਲ ਸਿੰਘ, ਗੁਰਦਾਸ ਸਿੰਘ ਛੂਛਕ, ਤਰਸੇਮ ਸਿੰਘ ਛੂਛਕ, ਗੁਰਜੰਟ ਸਿੰਘ ਛੂਛਕ ਆਦਿ ਹਾਜ਼ਰ ਸਨ |