12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅਬੋਹਰ ਅਨਾਜ ਮੰਡੀ ਦੇ ਖ਼ਰੀਦ ਪ੍ਰਬੰਧਾਂ ਦਾ ਉਪ ਮੰਡਲ ਮੈਜਿਸਟਰੇਟ ਨੇ ਲਿਆ ਜਾਇਜ਼ਾ <br/>

Ad Position 21
No active advertisement
ਅਬੋਹਰ ਦੀ ਅਨਾਜ ਮੰਡੀ ਦਾ ਜਾਇਜ਼ਾ ਲੈਂਦੇ ਹੋਏ ਅਬੋਹਰ ਦੇ ਉਪ ਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ, ਉਨ੍ਹਾਂ ਨਾਲ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਿਊਸ਼ ਨਾਗਪਾਲ ਅਤੇ ਹੋਰ | ਤਸਵੀਰ : ਤੇਜਿੰਦਰ ਸਿੰਘ ਖ਼ਾਲਸਾ <br/> 06-05-2026
ਅਬੋਹਰ, 5 ਮਈ (ਤੇਜਿੰਦਰ ਸਿੰਘ ਖ਼ਾਲਸਾ) ਕਣਕ ਖ਼ਰੀਦ ਪ੍ਰਬੰਧਾਂ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਸੰਬੰਧ 'ਚ ਅਬੋਹਰ ਦੇ ਉਪਮੰਡਲ ਮੈਜਿਸਟਰੇਟ ਰਵਿੰਦਰ ਸਿੰਘ ਅਰੋੜਾ ਨੇ ਅੱਜ ਸਥਾਨਕ ਅਨਾਜ ਮੰਡੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ, ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਵੀ ਮੀਟਿੰਗ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਕਰਨ ਦੇ ਨਿਰਦੇਸ਼ ਦਿੱਤੇ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਪ ਮੰਡਲ ਮੈਜਿਸਟਰੇਟ ਨੇ ਦੱਸਿਆ ਕਿ ਇਲਾਕੇ ਦੇ ਕਈ ਫੋਕਲ ਪੁਆਇੰਟਾਂ ਵਿਚ ਖ਼ਰੀਦ ਬੰਦ ਹੋ ਗਈ ਹੈ ਜਦ ਕਿ ਅਬੋਹਰ ਦੀ ਮੁੱਖ ਅਨਾਜ ਮੰਡੀ ਵਿਖੇ ਖ਼ਰੀਦ ਹਾਲੇ ਵੀ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟਾਂ ਵਿਚ ਪਈ ਫ਼ਸਲ ਦੀ ਖ਼ਰੀਦ ਉੱਥੇ ਹੀ ਹੋਵੇਗੀ ਜਦ ਕਿ ਬਾਕੀ ਰਹਿੰਦੀ ਕਿਸਾਨਾਂ ਦੀ ਫ਼ਸਲ ਅਬੋਹਰ ਦੀ ਮੁੱਖ ਮੰਡੀ ਲਿਆਂਦੀ ਜਾਵੇ, ਜਿੱਥੇ ਖ਼ਰੀਦ ਹਾਲੇ ਵੀ ਜਾਰੀ ਹੈ | ਇਸ ਦੇ ਨਾਲ ਉਨ੍ਹਾਂ ਕਿਹਾ ਕਿ ਅਬੋਹਰ ਅਨਾਜ ਮੰਡੀ ਵਿਚ 71 ਫ਼ੀਸਦੀ ਲਿਫ਼ਟਿੰਗ ਹੋ ਚੁੱਕੀ ਹੈ ਜਦ ਕਿ ਮੀਂਹ ਕਾਰਨ ਕੁੱਝ ਦਿੱਕਤ ਆਈ ਹੈ, ਜਿਸ ਤਹਿਤ ਹੁਣ ਫਿਰ ਲਿਫ਼ਟਿੰਗ ਦੀ ਸਮੱਸਿਆਵਾਂ ਨੂੰ ਵੀ ਸੁਚਾਰੂ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ | ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਪਿਊਸ਼ ਨਾਗਪਾਲ ਤੋਂ ਇਲਾਵਾ ਕਿਸਾਨ ਆਗੂ ਸੁਖਜਿੰਦਰ ਸਿੰਘ ਰਾਜਨ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ <br/> ਅਗਲੀ ਖ਼ਬਰ ਦ ਰੀਕਿ੍ਏਸ਼ਨ ਕਲੱਬ ਫ਼ਾਜ਼ਿਲਕਾ ਦੀਆਂ ਚੋਣਾਂ ਸਰਬਸੰਮਤੀ ਨਾਲ ਹੋਈਆਂ ਸੰਪੰਨ
Ad Position 24