12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਨਾੜ ਨੂੰ ਅੱਗ ਲਗਾਉਣ ਦੇ ਦੋਸ਼ ਹੇਠ ਕਿਸਾਨ ਵਿਰੁੱਧ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 06-05-2026
ਜਲਾਲਾਬਾਦ, 5 ਮਈ (ਕਰਨ ਚੁਚਰਾ)-ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਨਾੜ ਸਾੜਨ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਥਾਣਾ ਵੈਰੋਕੇ ਦੀ ਪੁਲਿਸ ਨੇ ਇਕ ਕਿਸਾਨ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਇਹ ਕਾਰਵਾਈ ਪਿੰਡ ਲੱਖੋਵਾਲੀ ਵਿਖੇ ਖੇਤਾਂ ਵਿਚ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਕਾਰਨ ਅਮਲ ਵਿਚ ਲਿਆਂਦੀ ਗਈ ਹੈ | ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀਆਂ ਹਦਾਇਤਾਂ ਤਹਿਤ ਨੋਡਲ ਅਫ਼ਸਰ ਅਮਰੀਕ ਸਿੰਘ ਵਲੋਂ ਪੁਲਿਸ ਨੂੰ ਦਿੱਤੀ ਰਿਪੋਰਟ ਅਨੁਸਾਰ, 4 ਮਈ ਨੂੰ ਪਿੰਡ ਲੱਖੋਵਾਲੀ ਵਿਖੇ ਕਿਸਾਨ ਸਤਨਾਮ ਰਾਏ ਵਲੋਂ ਆਪਣੇ ਖੇਤਾਂ ਵਿਚ ਕਣਕ ਦੇ ਨਾੜ ਨੂੰ ਅੱਗ ਲਗਾਈ ਗਈ ਸੀ | ਪੁਲਿਸ ਨੇ ਇਸ ਮਾਮਲੇ ਵਿਚ ਸਤਨਾਮ ਰਾਏ ਪੁੱਤਰ ਮਾਗਾ ਰਾਮ ਵਾਸੀ ਲੱਖੋਵਾਲੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਨੇ ਸਵੈ ਜਨਗਣਨਾ ਦਾ ਫਾਰਮ ਭਰ ਕੇ ਮੁਹਿੰਮ ਦੀ ਕੀਤੀ ਸ਼ੁਰੂਆਤ <br/> ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ <br/>
Ad Position 24