16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 07-05-2026
ਫਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)-ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੁੰਗੀ ਨੰਬਰ 7 ਫਿਰੋਜ਼ਪੁਰ ਕੈਂਟ ਕੋਲ ਮੌਜੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਜੱਗੀ ਪੁੱਤਰ ਜਸਬੀਰ ਸਿੰਘ ਵਾਸੀ ਵਾਰਡ ਨੰਬਰ 1 ਮਕਾਨ ਨੰਬਰ 42, ਖਟੀਕ ਮੰਡੀ, ਫਿਰੋਜ਼ਪੁਰ ਕੈਂਟ ਹੈਰੋਇਨ ਦੀ ਸਪਲਾਈ ਕਰਨ ਦਾ ਆਦੀ ਹੈ ਤੇ ਅੱਜ ਵੀ ਸ਼ਮਸ਼ਾਨਘਾਟ ਰੋਡ 'ਤੇ ਖੜਾ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ | ਪੁਲਿਸ ਨੇ ਮੁਖ਼ਬਰੀ ਦੀ ਇਤਲਾਹ 'ਤੇ ਦੱਸੀ ਗਈ ਜਗ੍ਹਾ 'ਤੇ ਰੇਡ ਕੀਤੀ ਗਈ ਤਾਂ ਉੱਥੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ | ਪੁਲਿਸ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਅੱਜ ਤਲਵੰਡੀ ਭਾਈ ਆਉਣਗੇ ਅਗਲੀ ਖ਼ਬਰ ਕੋਆਪਰੇਟਿਵ ਬੈਂਕਾਂ 'ਚ ਕਰਜ਼ੇ ਦੀ ਹੱਦ ਵਧਣ ਦੇ ਬਾਵਜੂਦ ਕਿਸਾਨ ਅਦਾਇਗੀ ਤੋਂ ਵਾਂਝੇ
Ad Position 24