16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਫਿਰੋਜ਼ਪੁਰ 'ਚ ਐੱਸ.ਬੀ.ਆਈ. ਦੇ ਏ.ਟੀ.ਐਮ. ਹੋਏ ਖਾਲੀ

Ad Position 21
No active advertisement
ਅਜੀਤ ਡੈਸਕ 07-05-2026
ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)-ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਇਲਾਕੇ ਵਿਚ ਭਾਰਤੀ ਸਟੇਟ ਬੈਂਕ (ਐੱਸ.ਬੀ.ਆਈ) ਦੇ ਵੱਡੀ ਗਿਣਤੀ 'ਚ ਏ.ਟੀ.ਐਮ ਪਿਛਲੇ ਦੋ ਦਿਨਾਂ ਤੋਂ ਨਕਦੀ ਦੀ ਕਮੀ ਕਾਰਨ ਖਾਲੀ ਪਏ ਹੋਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਪਣੇ ਹੀ ਖਾਤਿਆਂ ਵਿਚ ਪੈਸੇ ਹੋਣ ਦੇ ਬਾਵਜੂਦ ਖਾਤਾਧਾਰਕ ਨਕਦ ਰਕਮ ਪ੍ਰਾਪਤ ਕਰਨ ਲਈ ਏ.ਟੀ.ਐਮ ਤੋਂ ਏ.ਟੀ.ਐਮ ਤੱਕ ਚੱਕਰ ਕੱਟਣ ਲਈ ਮਜਬੂਰ ਹਨ | ਪੀੜਤ ਲੋਕਾਂ ਨੇ ਦੱਸਿਆ ਕਿ ਉਹ ਵੱਖ-ਵੱਖ ਏ.ਟੀ.ਐਮ ਕੇਂਦਰਾਂ ਦਾ ਰੁਖ ਕਰ ਰਹੇ ਹਨ, ਪਰ ਹਰ ਜਗ੍ਹਾ ਪੂਰੀ ਕਾਰਵਾਈ ਕਰਨ ਤੋਂ ਬਾਅਦ ਨਿਰਾਸ਼ਾ ਪੱਲੇ ਪੈਂਦੀ ਹੈ | ਖਾਤਾਧਾਰਕ ਹਰਜੀਤ ਸਿੰਘ, ਰਮਨ ਕੁਮਾਰ ਅਤੇ ਸੁਖਵੰਤ ਸਿੰਘ ਨੇ ਕਿਹਾ ਕਿ ਉਹ ਕਈ ਵਾਰ ਏ.ਟੀ.ਐਮ 'ਤੇ ਗਏ ਪਰ ਹਰ ਵਾਰ ਨਿਰਾਸ਼ਾ ਹੀ ਹੱਥ ਲੱਗੀ | ਉਨ੍ਹਾਂ ਦੱਸਿਆ ਕਿ ਰੋਜ਼ਾਨਾ ਦੀਆਂ ਜ਼ਰੂਰਤਾਂ ਅਤੇ ਲੈਣ-ਦੇਣ ਲਈ ਨਕਦੀ ਨਾ ਮਿਲਣ ਕਾਰਨ ਉਨ੍ਹਾਂ ਨੂੰ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਬੈਂਕ ਪੱਧਰ 'ਤੇ ਕੋਈ ਤਕਨੀਕੀ ਖ਼ਰਾਬੀ ਹੈ ਤਾਂ ਉਸ ਨੂੰ ਠੀਕ ਕੀਤਾ ਜਾਣਾ ਚਾਹੀਦਾ ਹੈ ਅਤੇ ਜੇਕਰ ਬੈਂਕ ਵਲੋਂ ਸਮੇਂ-ਸਿਰ ੲ.ੇਟੀ.ਐਮ ਵਿਚ ਨਕਦੀ ਭਰਨ ਦੀ ਵਿਵਸਥਾ ਨਾ ਹੋਣ ਕਾਰਨ ਇਹ ਸਮੱਸਿਆ ਪੈਦਾ ਹੋਈ ਹੈ ਤਾਂ ਅਧਿਕਾਰੀਆਂ ਨੂੰ ਇਸ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ | ਲੋਕਾਂ ਨੇ ਮੰਗ ਕੀਤੀ ਕਿ ਬੈਂਕ ਪ੍ਰਬੰਧਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਤੁਰੰਤ ਹੱਲ ਯਕੀਨੀ ਬਣਾਏ | ਇਸ ਸਬੰਧੀ ਬੈਂਕ ਦੇ ਇਕ ਅਧਿਕਾਰੀ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਟੀਮਾਂ ਵਲੋਂ ਇਸ ਮਸਲੇ ਨੂੰ ਤੁਰੰਤ ਸੁਧਾਰਨ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਕੁਝ ਘੰਟਿਆਂ ਵਿਚ ਜ਼ਿਆਦਾਤਰ ਏ.ਟੀ.ਐਮ ਮੁੜ ਚਾਲੂ ਹੋ ਜਾਣਗੇ | ਅਧਿਕਾਰੀ ਨੇ ਖਾਤਾਧਾਰਕਾਂ ਨੂੰ ਭਰੋਸਾ ਦਿਵਾਇਆ ਕਿ ਭਵਿੱਖ ਵਿਚ ਇਸ ਤਰ੍ਹਾਂ ਦੀ ਸਮੱਸਿਆ ਤੋਂ ਬਚਣ ਲਈ ਨਕਦੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦੀ ਆਮਦ ਨੂੰ ਲੈ ਕੇ ਹਾਈਵੇ ਅਥਾਰਿਟੀ ਆਫ਼ ਇੰਡੀਆ ਵਲੋਂ ਕੀਤੀ ਜਾ ਰਹੀ ਖਾਨਾਪੂਰਤੀ ਅਗਲੀ ਖ਼ਬਰ ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਅੱਜ ਤਲਵੰਡੀ ਭਾਈ ਆਉਣਗੇ
Ad Position 24