16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ 'ਚ ਧਮਾਕਿਆਂ ਤੋਂ ਬਾਅਦ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ ਸੁਰੱਖਿਆ ਪ੍ਰਬੰਧ ਸਖ਼ਤ

Ad Position 21
No active advertisement
ਅਜੀਤ ਡੈਸਕ 07-05-2026
ਫ਼ਿਰੋਜ਼ਪੁਰ, 6 ਮਈ (ਗੁਰਿੰਦਰ ਸਿੰਘ)-ਬੀਤੀ ਰਾਤ ਜਲੰਧਰ ਅਤੇ ਅੰਮਿ੍ਤਸਰ ਜ਼ਿਲਿ੍ਹਆਂ 'ਚ ਹੋਏ ਬੰਬ ਧਮਾਕਿਆਂ ਤੋਂ ਬਾਅਦ ਪੰਜਾਬ ਭਰ ਵਿਚ ਸੁਰੱਖਿਆ ਏਜੰਸੀਆਂ ਨੂੰ ਚੌਕਸੀ ਵਧਾਉਣ ਲਈ ਅਲਰਟ ਕਰ ਦਿੱਤਾ ਗਿਆ ਹੈ | ਮੌਜੂਦਾ ਸੰਵੇਦਨਸ਼ੀਲ ਹਾਲਤਾਂ ਨੂੰ ਦੇਖਦੇ ਹੋਏ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਵੀ ਹਾਈ ਅਲਰਟ 'ਤੇ ਰੱਖਿਆ ਗਿਆ ਹੈ, ਜਿੱਥੇ ਪੰਜਾਬ ਪੁਲਿਸ ਅਤੇ ਸੁਰੱਖਿਆ ਬਲਾਂ ਵਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ | ਐਸ.ਪੀ.ਡੀ ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਿਰੋਜ਼ਪੁਰ ਦੀ ਭੂਗੋਲਿਕ ਸਥਿਤੀ ਅਤੇ ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕੇ ਹੋਣ ਕਾਰਨ ਇੱਥੇ ਵਧੇਰੇ ਸਾਵਧਾਨੀ ਵਰਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸੀਮਾ ਸੁਰੱਖਿਆ ਬਲ ਬੀ.ਐਸ.ਐਫ. ਨਾਲ ਤਾਲਮੇਲ ਕਰਕੇ ਸੰਯੁਕਤ ਤੌਰ 'ਤੇ ਸਰਚ ਓਪਰੇਸ਼ਨ ਅਤੇ ਨਾਕਾਬੰਦੀ ਕੀਤੀ ਗਈ ਹੈ | ਜਿਸ ਤਹਿਤ ਹਰ ਵਾਹਨ ਅਤੇ ਸ਼ੱਕੀ ਵਿਅਕਤੀ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਹੋਰ ਦੱਸਿਆ ਕਿ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਦੀ ਨਿਗਰਾਨੀ ਹੇਠ ਰਾਤ ਭਰ ਫ਼ਿਰੋਜ਼ਪੁਰ ਪੁਲਿਸ ਦੇ 10 ਗਜ਼ਟਿਡ ਅਫ਼ਸਰਾਂ ਅਤੇ 14 ਥਾਣਾ ਮੁਖੀਆਂ ਦੀ ਅਗਵਾਈ ਵਿਚ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਜ਼ਿਲ੍ਹੇ ਦੇ ਅੰਦਰੂਨੀ ਅਤੇ ਸਰਹੱਦੀ ਇਲਾਕਿਆਂ ਤੋਂ ਇਲਾਵਾ ਵੱਖ ਵੱਖ ਹੋਟਲਾਂ ਵਿਚ ਵੀ ਚੈਕਿੰਗ ਕੀਤੀ ਗਈ | ਮੁੱਖ ਸੜਕਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਭੀੜ ਵਾਲੇ ਇਲਾਕਿਆਂ ਵਿਚ ਵਿਸ਼ੇਸ਼ ਨਿਗਰਾਨੀ ਰੱਖੀ ਗਈ ਹੈ | ਮੌਜੂਦਾ ਹਾਲਾਤ ਨੂੰ ਧਿਆਨ ਵਿਚ ਰੱਖਦੇ ਹੋਏ ਖ਼ੁਫ਼ੀਆ ਏਜੰਸੀਆਂ ਵੀ ਸਰਗਰਮ ਹੋ ਗਈਆਂ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ 'ਤੇ ਨਜ਼ਰ ਰੱਖੀ ਜਾ ਰਹੀ ਹੈ | ਪੁਲਿਸ ਵਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਚੀਜ਼ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ | ਐਸ.ਪੀ.ਡੀ. ਮਨਜੀਤ ਸਿੰਘ ਨੇ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਫ਼ਿਰੋਜ਼ਪੁਰ ਵਾਸੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਹਾਲਤਾਂ 'ਤੇ ਨਜ਼ਰ ਬਣਾਈ ਹੋਈ ਹੈ ਅਤੇ ਜ਼ਰੂਰਤ ਪੈਣ 'ਤੇ ਹੋਰ ਸਖ਼ਤ ਕਦਮ ਵੀ ਚੁੱਕੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਲਵੰਡੀ ਭਾਈ ਦੇ ਕਾਮਿਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਅਗਲੀ ਖ਼ਬਰ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦੀ ਆਮਦ ਨੂੰ ਲੈ ਕੇ ਹਾਈਵੇ ਅਥਾਰਿਟੀ ਆਫ਼ ਇੰਡੀਆ ਵਲੋਂ ਕੀਤੀ ਜਾ ਰਹੀ ਖਾਨਾਪੂਰਤੀ
Ad Position 24