16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੈਨਸ਼ਨਰਜ਼ ਮੁਲਾਜ਼ਮ ਸੂਬਾ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਪ੍ਰੇਸ਼ਾਨ

Ad Position 21
No active advertisement
ਅਜੀਤ ਡੈਸਕ 07-05-2026
ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)-ਸਟੇਜਾਂ ਤੋਂ ਪੈਨਸ਼ਨਰਜ਼ ਮੁਲਾਜ਼ਮਾਂ ਦੇ ਹੱਕ ਵਿਚ ਵੱਡੇ-ਵੱਡੇ ਵਾਅਦੇ ਕਰਕੇ ਸਰਕਾਰ ਬਣਾਉਣ ਵਿਚ ਕਾਮਯਾਬ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਫ਼ੇਲ੍ਹ ਸਾਬਤ ਹੋ ਗਈ ਹੈ | ਜੋ ਆਪਣੇ ਮੁਲਾਜ਼ਮਾਂ ਨੂੰ ਪੈਨਸ਼ਨ ਦੇਣ ਤੋਂ ਵੀ ਅਸਮਰਥ ਹੁੰਦੀ ਜਾ ਰਹੀ ਹੈ | ਜਾਣਕਾਰੀ ਦਿੰਦੇ ਹੋਏ ਸੰਸਥਾ ਸੀਨੀਅਰ ਸਿਟੀਜ਼ਨ ਕੌਂਸਲ ਦੇ ਜ਼ਿਲ੍ਹਾ ਪ੍ਰਧਾਨ ਪੀ.ਡੀ ਸ਼ਰਮਾ ਨੇ ਕਿਹਾ ਇਸ ਤੋਂ ਪਹਿਲਾਂ ਕਿ ਪੈਨਸ਼ਨਰ ਤੇ ਕਰਮਚਾਰੀ ਸੜਕਾਂ 'ਤੇ ਉਤਰਨ ਲਈ ਮਜਬੂਰ ਹੋ ਜਾਣ, ਇਸ ਤੋਂ ਪਹਿਲਾ ਸਰਕਾਰ ਨੂੰ ਪੈਨਸ਼ਨਾਂ ਤੇ ਤਨਖ਼ਾਹਾਂ ਦੇਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਜੋ ਰਾਜ ਦਾ ਮਾਹੌਲ ਖ਼ਰਾਬ ਨਾ ਹੋਵੇ | ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰਾਂ ਵਲੋਂ ਸਾਲ 2004 ਤੋਂ ਪਿੱਛੋਂ ਭਰਤੀ ਹੋਏ ਕਰਮਚਾਰੀਆਂ ਦੇ ਸੇਵਾ ਮੁਕਤ ਹੋਣ ਤੋਂ ਪਿੱਛੋਂ ਪੈਨਸ਼ਨ ਦਾ ਹੱਕ ਖੋਹ ਲਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁਲਾਜ਼ਮ ਜਥੇਬੰਦੀਆਂ ਨੂੰ ਵਿਸ਼ਵਾਸ ਦਿੱਤਾ ਸੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ, ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਹੋਈ | ਸ਼ਰਮਾ ਨੇ ਕਿਹਾ ਕਿ ਇਹ ਗੱਲ ਵੀ ਕੋਈ ਝੂਠ ਨਹੀਂ ਕਿ ਸਾਡੇ ਹੀ ਦੇਸ਼ ਦੇ ਸੰਸਦ ਤੇ ਵਿਧਾਇਕ ਆਪਣੀਆਂ ਤਨਖ਼ਾਹਾਂ ਤੇ ਪੈਨਸ਼ਨਾਂ ਲਈ ਇਕ ਪਲ ਵੀ ਦੇਰੀ ਨਹੀਂ ਕਰਦੇ ਤੇ ਦੂਸਰੇ ਪਾਸੇ ਸਰਕਾਰ ਦੇ ਕੰਮ ਕਰ ਚੁੱਕੇ ਮੁਲਾਜ਼ਮ ਆਪਣੀਆਂ ਕੀਤੀਆਂ ਸੇਵਾਵਾਂ ਬਦਲੇ ਆਪਣਾ ਹੱਕ ਮੰਗ ਰਹੇ ਹਨ, ਜੋ ਨਹੀਂ ਮਿਲ ਰਿਹਾ | ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਪੈਨਸ਼ਨ ਮੁਲਾਜ਼ਮ ਦੀ ਸਾਰ ਲਵੋ ਤੇ ਪੈਨਸ਼ਨਾਂ ਸਬੰਧੀ ਮੰਗ ਨੂੰ ਪੂਰਾ ਕਰਕੇ ਆਪਣੇ ਵਾਅਦੇ ਨੂੰ ਪੂਰਾ ਕਰੋ |
Ad Position 22
No active advertisement
ਪਿਛਲੀ ਖ਼ਬਰ ਫਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਅਸਲੇ੍ਹ ਅਤੇ ਕਾਰ ਸਮੇਤ 2 ਕਾਬੂ ਅਗਲੀ ਖ਼ਬਰ ਨਗਰ ਕੌਂਸਲ ਤਲਵੰਡੀ ਭਾਈ ਦੇ ਕਾਮਿਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
Ad Position 24