16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਫਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਅਸਲੇ੍ਹ ਅਤੇ ਕਾਰ ਸਮੇਤ 2 ਕਾਬੂ

Ad Position 21
No active advertisement
ਅਜੀਤ ਡੈਸਕ 07-05-2026
ਫਿਰੋਜ਼ਪੁਰ, 6 ਮਈ (ਰਾਕੇਸ਼ ਚਾਵਲਾ)-ਫਿਰੋਜ਼ਪੁਰ ਕੈਂਟ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਅਤੇ ਇਕ ਸਵਿਫ਼ਟ ਕਾਰ ਸਮੇਤ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਇਸ ਕਾਰਵਾਈ ਦੌਰਾਨ ਮੁਲਜ਼ਮਾਂ ਕੋਲੋਂ ਪਿਸਟਲ ਅਤੇ ਰਾਈਫ਼ਲ ਸਮੇਤ ਅਤੇ ਜ਼ਿੰਦਾ ਰੌਂਦ ਵੀ ਬਰਾਮਦ ਕੀਤੇ ਹਨ | ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ | ਮਾਮਲੇ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਫਿਰੋਜ਼ਪੁਰ ਕੈਂਟ ਦੇ ਬੱਸ ਸਟੈਂਡ ਨੇੜੇ ਲਾਈਟਾਂ ਵਾਲੇ ਚੌਂਕ ਵਿਚ ਮੌਜੂਦ ਸਨ | ਇਸੇ ਦੌਰਾਨ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਵਰਿੰਦਰ ਸਿੰਘ ਪੁੱਤਰ ਜਗੀਰ ਸਿੰਘ ਅਤੇ ਕੁਲਬੀਰ ਸਿੰਘ ਪੁੱਤਰ ਪਿਆਰਾ ਸਿੰਘ ਜੋ ਕਿ ਮੁੱਦਕੀ ਦੇ ਰਹਿਣ ਵਾਲੇ ਹਨ, ਆਪਣੇ ਕੋਲ ਨਾਜਾਇਜ਼ ਹਥਿਆਰ ਰੱਖਣ ਦੇ ਆਦੀ ਹਨ ਅਤੇ ਹਮੇਸ਼ਾ ਅਸਲਾ ਆਪਣੇ ਨਾਲ ਲੈ ਕੇ ਚੱਲਦੇ ਹਨ | ਮੁਖ਼ਬਰ ਨੇ ਦੱਸਿਆ ਕਿ ਇਸ ਵੇਲੇ ਇਹ ਦੋਵੇਂ ਮੁਲਜ਼ਮ ਬੱਸ ਸਟੈਂਡ ਦੀ ਪਿਛਲੀ ਸੜਕ 'ਤੇ ਆਪਣੀ ਸਵਿਫ਼ਟ ਕਾਰ ਨੰਬਰ ਪੀਬੀ 22 ਕੇ 9612 ਵਿਚ ਬੈਠੇ ਕਿਸੇ ਦੀ ਉਡੀਕ ਕਰ ਰਹੇ ਹਨ | ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੱਸੀ ਗਈ ਜਗ੍ਹਾ 'ਤੇ ਛਾਪੇਮਾਰੀ ਕੀਤੀ ਅਤੇ ਦੋਵਾਂ ਨੂੰ ਕਾਬੂ ਕਰ ਲਿਆ | ਪੁਲਿਸ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਨਾਜਾਇਜ਼ ਪਿਸਟਲ 7.62 ਐੱਮ.ਐੱਮ. ਸਮੇਤ 7 ਜ਼ਿੰਦਾ ਰੌਂਦ, ਇਕ ਨਾਜਾਇਜ਼ ਪਿਸਟਲ 30 ਬੋਰ ਸਮੇਤ ਮੈਗਜ਼ੀਨ, ਇਕ ਰਾਈਫ਼ਲ 315 ਬੋਰ ਸਮੇਤ ਮੈਗਜ਼ੀਨ ਅਤੇ 12 ਜ਼ਿੰਦਾ ਰੋਂਦ ਬਰਾਮਦ ਕੀਤੇ | ਪੁਲਿਸ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਅਦਾਲਤੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਤਲਵੰਡੀ ਭਾਈ ਦੇ ਕਾਮਿਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਅਗਲੀ ਖ਼ਬਰ ਪੈਨਸ਼ਨਰਜ਼ ਮੁਲਾਜ਼ਮ ਸੂਬਾ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਪ੍ਰੇਸ਼ਾਨ
Ad Position 24