16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਨਗਰ ਕੌਂਸਲ ਤਲਵੰਡੀ ਭਾਈ ਦੇ ਕਾਮਿਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ

Ad Position 21
No active advertisement
ਅਜੀਤ ਡੈਸਕ 07-05-2026
ਤਲਵੰਡੀ ਭਾਈ, 6 ਮਈ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਮਿਉਂਸਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਕੱਚੇ ਮੁਲਾਜ਼ਮ ਪੱਕੇ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਠੇਕੇਦਾਰੀ ਪ੍ਰਥਾ ਬੰਦ ਕਰਵਾਉਣ, ਤਨਖ਼ਾਹਾਂ 'ਚ ਵਾਧਾ ਕਰਵਾਉਣ ਆਦਿ ਮੰਗਾਂ ਨੂੰ ਲੈ ਕੇ ਵਿੱਢੇ ਗਏ ਸੰਘਰਸ਼ ਤਹਿਤ ਅੱਜ ਤੋਂ ਅਣਮਿਥੇ ਸਮੇਂ ਦੀ ਕੰਮ ਛੋੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ | ਜਿਸ ਦੇ ਚਲਦਿਆਂ ਨਗਰ ਕੌਂਸਲ ਤਲਵੰਡੀ ਭਾਈ ਦੇ ਕਾਮਿਆਂ ਵਲੋਂ ਅੱਜ ਤੋਂ ਹੜਤਾਲ ਆਰੰਭ ਕਰ ਦਿੱਤੀ ਗਈ ਹੈ | ਅੱਜ ਪਹਿਲੇ ਦਿਨ ਕੰਮ ਕਾਰ ਠੱਪ ਕਰਕੇ ਕਾਮਿਆਂ ਵਲੋਂ ਇੱਥੇ ਨਗਰ ਕੌਂਸਲ ਦਫਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਕੌਂਸਲ ਤਲਵੰਡੀ ਭਾਈ ਦੇ ਕਲੈਰੀਕਲ ਸਟਾਫ਼ ਅਤੇ ਸਫ਼ਾਈ ਕਾਮਿਆਂ ਅਤੇ ਆਊਟ ਸੋਰਸ ਕਰਮਚਾਰੀ ਵਲੋਂ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਸਾਹਮਣੇ ਧਰਨਾ ਮਾਰ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮਿਉਂਸਪਲ ਅਦਾਰਿਆਂ ਅੰਦਰ ਠੇਕਾ ਪ੍ਰਣਾਲੀ ਬੰਦ ਕਰਕੇ ਕਰਮਚਾਰੀਆਂ ਦੀ ਪੱਕੀ ਭਰਤੀ ਕੀਤੀ ਜਾਵੇ, ਜਦਕਿ ਸਥਾਨਿਕ ਸਰਕਾਰਾਂ ਅਦਾਰਿਆਂ ਨੂੰ ਮਿਲ ਵਾਲੇ ਵੈਟ ਦੀ ਹਿੱਸੇਦਾਰੀ ਵਧਾਈ ਜਾਵੇ | ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਸਿਧਾਂਤ ਲਾਗੂ ਕੀਤਾ ਜਾਵੇ, ਕਰਮਚਾਰੀਆਂ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਅਤੇ ਆਊਟ ਸੋਰਸ ਅਤੇ ਠੇਕੇ 'ਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ | ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਆਊਟ ਸੋਰਸ ਅਤੇ ਠੇਕਾ ਪ੍ਰਣਾਲੀ 'ਤੇ ਰੱਖੇ ਕਾਮਿਆਂ ਦਾ ਲੰਬੇ ਸਮੇਂ ਤੋਂ ਸ਼ੋਸ਼ਣ ਕਰਦੀ ਆ ਰਹੀ ਆ ਰਹੀ ਹੈ ਅਤੇ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਲਗਾਤਾਰ ਅਣਗਲਿਆਂ ਕੀਤਾ ਜਾ ਰਿਹਾ ਹੈ | ਇਸ ਹੋ ਰਹੇ ਅਨਿ੍ਹਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਪ੍ਰਵੀਨ ਕੁਮਾਰ, ਸੰਦੀਪ ਖੁੱਲਰ ਜ਼ਿਲ੍ਹਾ ਪ੍ਰਧਾਨ ਆਊਟ ਸੋਰਸ ਮੁਲਾਜ਼ਮ ਯੂਨੀਅਨ, ਇੰਦਰਜੀਤ ਸਿੰਘ, ਪਰਮਿੰਦਰ ਸਿੰਘ, ਧਰਮਿੰਦਰ ਸਿੰਘ, ਰਾਮ ਕੁਮਾਰ, ਖੇਮ ਚੰਦ, ਮਲਕੀਤ ਸਿੰਘ, ਵੀਰੂ, ਦੀਪਕ ਕੁਮਾਰ, ਵਰਿੰਦਰ ਕੁਮਾਰ, ਵਿਕਾਸ ਕੁਮਾਰ, ਨੀਲੂ ਰਾਮ ਆਦਿ ਸ਼ਾਮਿਲ ਸਨ |
ਜ਼ੀਰਾ, (ਪ੍ਰਤਾਪ ਸਿੰਘ ਹੀਰਾ)-ਨਗਰ ਕੌਂਸਲਾਂ ਅਧੀਨ ਕੰਮ ਕਰਦੇ ਪੰਜਾਬ ਦੇ ਸਮੂਹ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਜ਼ੀਰਾ ਵਿਖੇ ਹੜਤਾਲ ਸ਼ੁਰੂ ਕਰਦਿਆਂ ਪ੍ਰਧਾਨ ਅਸ਼ੋਕ ਕੁਮਾਰ, ਵਾਈਸ ਪ੍ਰਧਾਨ ਰੋਹਨ ਕਰੋਤੀਆ, ਚੇਅਰਮੈਨ ਵਿਸ਼ਨੂੰ ਖਰੋਤੀਆ, ਕੱਲੂ ਰਾਮ, ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਚੱਲਦਿਆਂ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤੇ ਜਾਣ ਦੇ ਵਿਰੋਧ ਦੇ ਵਿਚ ਪੂਰੇ ਪੰਜਾਬ ਵਿਚ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ਉਹਨਾਂ ਕਿਹਾ ਕਿ ਇਹ ਹੜਤਾਲ ਉਸ ਟਾਈਮ ਤੱਕ ਜਾਰੀ ਰਹੇਗੀ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹਨਾਂ ਦੱਸਿਆ ਕਿ ਉਹਨਾਂ ਦੀਆਂ ਮੁੱਖ ਮੰਗਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣਾ, ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਤੋਂ ਪੱਕਿਆ ਕੀਤਾ ਜਾਣਾ ਪੁਰਾਣੀ ਪੈਨਸ਼ਨ ਬਹਾਲੀ ਅਤੇ ਤਨਖ਼ਾਹ ਨੂੰ ਸਮੇਂ ਸਿਰ ਦਿੱਤੇ ਜਾਣ ਦੀ ਮੁੱਖ ਮੰਗ ਹੈ | ਇਸ ਮੌਕੇ ਹੜਤਾਲ ਨੂੰ ਫਾਇਰ ਬਿ੍ਗੇਡ ਮੁਲਾਜ਼ਮਾਂ ਵਲੋਂ ਵੀ ਸਮਰਥਨ ਦਿੱਤਾ ਗਿਆ | ਇਸ ਮੌਕੇ ਉਹਨਾਂ ਦੇ ਨਾਲ ਸੈਕਟਰੀ ਅਜੇ ਕੁਮਾਰ ,ਕਰਨ ਕੁਮਾਰ ਸਹਾਇਕ ਸੈਕਟਰੀ, ਕੈਸ਼ੀਅਰ ਸੋਹਣ ਲਾਲ, ਅਮਿਤ ਕੁਮਾਰ, ਅਸ਼ੋਕ ਕੁਮਾਰ ,ਸਲਾਹਕਾਰ ਗਿਰਧਾਰੀ ਲਾਲ, ਕੁਲਦੀਪ ਰਾਏ, ਮੁੱਖ ਮੈਂਬਰ ਰਜਿੰਦਰ ਕੁਮਾਰ, ਬਿਕਰਮ ਕੁਮਾਰ, ਚਮਨ, ਸ਼ੰਮੀ ਕੁਮਾਰ ,ਰਵੀ ਕੁਮਾਰ ,ਪ੍ਰੀਤਮ, ਵਿੱਕੀ ,ਧਰਮ ਚੰਦ, ਕੁਲਵੰਤ, ਰਾਹੁਲ, ਸੁਰਿੰਦਰ ,ਸਾਵਣ ,ਗੌਤਮ, ਅਰੁਣ , ਬਿਸ਼ਨੂ, ਵਿਨੋਦ,ਅੰਮਿ੍ਤਪਾਲ ਸਿੰਘ ਫਾਇਰਮੈਨ, ਗੁਰਭੇਜ ਸਿੰਘ ਫਾਇਰਮੈਨ, ਕੁਲਵੰਤ ਸਿੰਘ ਸੀਵਰਮੈਨ, ਜਗਮੋਹਣ, ਬਲਜਿੰਦਰ ਸਿੰਘ,ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੱਖੂ ਦੇ ਸਫ਼ਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਲਈ ਕੰਮ ਛੋੜ ਹੜਤਾਲ ਦੌਰਾਨ ਦਿੱਤਾ ਧਰਨਾ ਅਗਲੀ ਖ਼ਬਰ ਫਿਰੋਜ਼ਪੁਰ ਪੁਲਿਸ ਵਲੋਂ ਨਾਜਾਇਜ਼ ਅਸਲੇ੍ਹ ਅਤੇ ਕਾਰ ਸਮੇਤ 2 ਕਾਬੂ
Ad Position 24