ਮੱਖੂ, 6 ਮਈ (ਵਰਿੰਦਰ ਮਨਚੰਦਾ)-ਨਗਰ ਪੰਚਾਇਤ ਦਫ਼ਤਰ ਮੱਖੂ ਦੇ ਗੇਟ ਮੂਹਰੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਾਜੂ ਮੇਟ ਦੀ ਅਗਵਾਈ ਹੇਠ ਸਫ਼ਾਈ ਕਰਮਚਾਰੀਆਂ ਵਲੋਂ ਧਰਨਾ ਲਗਾ ਕੇ ਅਣਮਿਥੇ ਸਮੇਂ ਲਈ ਕੰਮ ਛੋੜ ਹੜਤਾਲ ਕੀਤੀ ਗਈ | ਜਿਸ ਵਿਚ ਦਫ਼ਤਰ ਦੇ ਸਮੂਹ ਕਰਮਚਾਰੀਆਂ ਨੇ ਸ਼ਮੂਲੀਅਤ ਕੀਤੀ | ਧਰਨੇ ਦੌਰਾਨ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਕਰਮਚਾਰੀਆਂ ਤੇ ਸਫ਼ਾਈ ਸੇਵਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ, ਜਿਸ ਲਈ ਜਥੇਬੰਦੀ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਉਹ ਅਣਮਿਥੇ ਸਮੇਂ ਲਈ ਹੜਤਾਲ 'ਤੇ ਡਟੇ ਰਹਿਣਗੇ | ਇਸ ਮੌਕੇ ਸਵਿਤਾ ਬਜਾਜ ਅਕਾਉਂਟੈਂਟ, ਰਾਜ ਕਮਲ ਸੈਨੇਟਰੀ ਕਲਰਕ, ਗੁਰਪ੍ਰੀਤ ਸਿੰਘ ਗੋਰਾ ਕਲਰਕ, ਬਲਵਿੰਦਰ ਸਿੰਘ ਸੋਨੂੰ, ਹਰਪ੍ਰੀਤ ਸਿੰਘ, ਹੀਰਾ ਸਿੰਘ ਇਲੈਕਟ੍ਰੀਸ਼ਨ ਅਤੇ ਸਫ਼ਾਈ ਕਰਮਚਾਰੀ ਰਿਖੀ ਰਾਮ, ਵਿਜੇ ਕੁਮਾਰ, ਕੇਵਲ, ਟੋਨੀ, ਲਵਰਾਜ, ਨਾਨਕ, ਸੁਰਿੰਦਰ ਕੁਮਾਰ ਗੁੱਲੂ, ਬਿਮਲਾ, ਸ਼ਾਂਤੀ, ਬਬਲੀ, ਕਮਲੇਸ਼, ਸੰਤੋਸ਼ ਰਾਣੀ, ਵੀਨਾ ਰਾਣੀ, ਅਰੁਨ ਕੁਮਾਰ, ਮੰਗਾ, ਗੁਲਾਬ, ਵਿੱਕੀ, ਸੰਮਾ, ਰਾਜੂ, ਰਜਿੰਦਰ ਕੁਮਾਰ, ਮਨੋਜ ਕੁਮਾਰ, ਸ਼ੰਕਰ, ਕਾਕਾ, ਸੋਨੂੰ, ਰੁਲਦੂ ਆਦਿ ਹਾਜ਼ਰ ਸਨ |