17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 07-05-2026
ਤਲਵੰਡੀ ਭਾਈ, 6 ਮਈ (ਰਵਿੰਦਰ ਸਿੰਘ ਬਜਾਜ)- ਨਸ਼ਿਆਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਦੇ ਚਲਦਿਆਂ ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁੱਖ ਅਫ਼ਸਰ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦਾ ਆਦੀ ਹੈ | ਜੋ ਹੁਣ ਵੀ ਪਿੰਡ ਮਾਛੀਬੁਗਰਾ ਕੋਲ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਮੁਲਜ਼ਮ ਸੰਦੀਪ ਸਿੰਘ ਉਰਫ਼ ਰਿੰਕੂ ਕਾਗੜੀ ਪੁੱਤਰ ਸੁਖਦੇਵ ਸਿੰਘ ਵਾਸੀ ਸੈਭੀ ਵਾਲੀ ਗਲੀ ਤਲਵੰਡੀ ਭਾਈ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਜਿਸ ਖ਼ਿਲਾਫ਼ ਥਾਣਾ ਤਲਵੰਡੀ ਭਾਈ ਅੰਦਰ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚੁੱਕੇ ਜਾਣ ਠੋਸ ਕਦਮ-ਮਿੰਕੂ ਚੌਧਰੀ ਅਗਲੀ ਖ਼ਬਰ ਰਾਜਪਾਲ ਭਵਨ ਤੱਕ ਕੀਤੇ ਜਾ ਰਹੇ ਰੋਸ ਮਾਰਚ ਵਿਚ ਜ਼ਿਲ੍ਹਾ ਸੰਗਰੂਰ ਵਿਚੋਂ ਵੱਡੀ ਗਿਣਤੀ ਵਿਚ ਕਿਸਾਨ ਪਹੁੰਚਣਗੇ - ਕਪਿਆਲ...
Ad Position 24