17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚੁੱਕੇ ਜਾਣ ਠੋਸ ਕਦਮ-ਮਿੰਕੂ ਚੌਧਰੀ

Ad Position 21
No active advertisement
ਅਜੀਤ ਡੈਸਕ 07-05-2026
ਫ਼ਿਰੋਜ਼ਪੁਰ, 6 ਮਈ (ਕੁਲਬੀਰ ਸਿੰਘ ਸੋਢੀ)-ਬੀਤੇ ਦਿਨਾਂ 'ਚ ਜਲੰਧਰ ਵਿਖੇ ਬੀ.ਐੱਸ.ਐੱਫ ਹੈੱਡਕੁਆਟਰ ਦੇ ਸਾਹਮਣੇ ਅਤੇ ਅੰਮਿ੍ਤਸਰ 'ਚ ਆਰਮੀ ਕੈਂਪ ਨੇੜੇ ਹੋਏ ਬੰਬ ਧਮਾਕਿਆਂ ਨਾਲ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਹੈ | ਬੰਬ ਧਮਾਕਿਆਂ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਸ਼ਿਵ ਸੈਨਾ ਦੇ ਉਪ ਪ੍ਰਧਾਨ ਤੇ ਸਮਾਜ ਸੇਵੀ ਮਿੰਕੂ ਚੌਧਰੀ ਨੇ ਕਿਹਾ ਕਿ ਇਹ ਘਟਨਾਵਾਂ ਸਿਰਫ਼ ਧਮਾਕੇ ਨਹੀਂ ਹਨ, ਬਲਕਿ ਦੇਸ਼ ਦੀ ਸੁਰੱਖਿਆ ਲਈ ਇਕ ਖੁੱਲ੍ਹੀ ਚੁਣੌਤੀ ਹਨ | ਜਿਸ ਤੋਂ ਜ਼ਾਹਿਰ ਹੋ ਰਿਹਾ ਹੈ ਕਿ ਸੂਬਾ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਇਕ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਪਣੇ ਫ਼ਰਜ਼ ਬਹੁਤ ਵਧੀਆ ਨਿਭਾ ਰਹੀ ਹੈ, ਪਰ ਮੌਜੂਦਾ ਸਥਿਤੀ ਹੁਣ ਇੰਨੀ ਗੰਭੀਰ ਹੋ ਗਈ ਹੈ ਕਿ ਇਸ ਨੂੰ ਸੰਭਾਲਣ ਲਈ ਸਿਰਫ਼ ਸੂਬੇ ਦੀ ਪੁਲਿਸ 'ਤੇ ਨਹੀਂ ਛੱਡਿਆ ਜਾ ਸਕਦਾ | ਇਸ ਲਈ ਕੇਂਦਰ ਸਰਕਾਰ ਨੂੰ ਤੁਰਤ ਸਖ਼ਤ ਐਕਸ਼ਨ ਲੈਂਦੇ ਹੋਏ ਫੈਸਲਾਕੁੰਨ ਕਾਰਵਾਈ ਕਰਕੇ ਫ਼ੌਜ ਨੂੰ ਤਾਇਨਾਤ ਕਰਨਾ ਚਾਹੀਦਾ ਹੈ, ਤਾਂ ਕਿ ਸੂਬੇ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਗੋਰਾ ਨੇ ਜਨਮੇਜਾ ਸਿੰਘ ਸੇਖੋਂ ਤੋਂ ਲਿਆ ਅਸ਼ੀਰਵਾਦ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24